Visitor : Visitor
,

ਪੈਸੇ ਦੇ ਲੈਣ-ਦੇਣ ਨੂੰ ਲੈ ਕੇ 3 ਨੌਜਵਾਨਾਂ ਨੇ ਆਪਣੇ ਹੀ ਦੋਸਤ ਦਾ ਕੀਤਾ ਕਤਲ 

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਗੁਰਾਇਆ : ਸਬ ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾਅਧੀਨ ਪੈਂਦੇ ਪਿੰਡ ਬੁਰਜ ਹਸਨ ਵਿੱਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤਿੰਨ ਦੋਸਤਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਫਿਲੌਰ ਜਗਦੀਸ਼ ਰਾਜ ਅਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਿੰਡ ਬੁਰਜ ਹਸਨ ਵਿੱਚ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਗੁਰਾਇਆ : ਸਬ ਡਵੀਜ਼ਨ ਫਿਲੌਰ ਦੇ ਥਾਣਾ ਬਿਲਗਾਅਧੀਨ ਪੈਂਦੇ ਪਿੰਡ ਬੁਰਜ ਹਸਨ ਵਿੱਚ ਸਿਰਫ਼ 2000 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਤਿੰਨ ਦੋਸਤਾਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਫਿਲੌਰ ਜਗਦੀਸ਼ ਰਾਜ ਅਤੇ ਥਾਣਾ ਮੁਖੀ ਬਿਲਗਾ ਮਹਿੰਦਰਪਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਿੰਡ ਬੁਰਜ ਹਸਨ ਵਿੱਚ ਕੁਝ ਨੌਜਵਾਨਾਂ ਵਿੱਚ ਬਹਿਸ ਸ਼ੁਰੂ ਹੋ ਗਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ 3 ਦੋਸਤਾਂ ਨੇ ਇਕ ਨੌਜਵਾਨ ਰਮਨ (23) ਪੁੱਤਰ ਗੁਰਮੀਤ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਨੇ ਦੱਸਿਆ ਕਿ ਰਮਨ ਨੂੰ ਨੂਰਮਹਿਲ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਰਖਵਾਇਆ ਗਿਆ ਹੈ। ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਰਮਨ ਖੇਤੀ ਦਾ ਕੰਮ ਕਰਦਾ ਸੀ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਮੁਖਤਿਆਰ ਸਿੰਘ, ਲਵਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ, ਦਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਬੁਰਜ ਹਸਨ ਵਜੋਂ ਹੋਈ ਹੈ। ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। ਸਾਰੇ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।  ਜਿਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor