ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਇੱਕ ਸਕੂਲ ਬੱਸ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਅੰਮ੍ਰਿਤਸਰ ਦੇ ਪਿੰਡ ਮੀਆਂਵਿੰਡ ਨੇੜੇ ਵਾਪਰਿਆ। ਬੱਸ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਸਭ ਤੋਂ ਦੁੱਖ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਹੈ। ਜਦਕਿ ਬੱਸ ਡਰਾਈਵਰ ਸਮੇਤ ਕੁਝ ਹੋਰ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵੱਖ-ਵੱਖ ਪਿੰਡਾਂ ਦੇ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਪਰ ਜਿਉਂ ਹੀ ਮੀਆਂਵਿੰਡ ਤੋਂ ਕਰੀਬ ਦੋ ਕਿਲੋਮੀਟਰ ਅੱਗੇ ਪਹੁੰਚੀ। ਹਾਦਸੇ ਦਾ ਸ਼ਿਕਾਰ ਹੋ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਦੇ ਆਉਣ ਤੋਂ ਪਹਿਲਾਂ ਆਸਪਾਸ ਦੇ ਲੋਕਾਂ ਨੇ ਕਾਫੀ ਮਦਦ ਕੀਤੀ। ਫਿਲਹਾਲ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

