ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਪੰਜਾਬ ਵਿਜਿਲੈਂਸ ਨੇ 4 ਲੱਖ ਰਿਸ਼ਵਤ ਕੇਸ ਵਿੱਚ ਆਖਰ ਬਠਿੰਡਾ ਦੇਹਾਤੀ ਹਲਕੇ ਤੋਂ ਆਪ MLA ਅਮਿਤ ਰਤਨ ਨੂੰ ਗ੍ਰਿਫ਼ਤਾਰ ਕਰ ਹੀ ਲਿਆ । ਪਤਾ ਲੱਗਾ ਹੈ ਕਿ ਉਸ ਨੂੰ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਉਸਨੂੰ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਵਿਜਿਲੈਂਸ ਦੇ ਇੱਕ ਸੀਨੀਅਰ ਅਫਸਰ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕਰ ਦਿੱਤੀ ਹੈ ।

