ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ
ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ ਨੇ ਅੱਜ ਕਸ਼ਮੀਰੀ ਪੰਡਿਤ ਭਾਈਚਾਰੇ ਨਾਲ ਸਬੰਧਤ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਸੰਜੈ ਸ਼ਰਮਾ (40) ਵਜੋਂ ਦੱਸੀ ਗਈ ਹੈ, ਜੋ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਆਚਨ ਇਲਾਕੇ ਦਾ ਵਸਨੀਕ ਸੀ ਤੇ ਬੈਂਕ ਵਿੱਚ ਗਾਰਡ ਵਜੋਂ ਕੰਮ ਕਰਦਾ ਸੀ।

ਕਸ਼ਮੀਰ ਜ਼ੋਨ ਪੁਲਿਸ ਨੇ ਟਵਿੱਟਰ ’ਤੇ ਲਿਖਿਆ ਕਿ ਸੰਜੈ ਸ਼ਰਮਾ ਪੁੱਤਰ ਕਾਸ਼ੀਨਾਥ ਸ਼ਰਮਾ ਸਥਾਨਕ ਮਾਰਕੀਟ ਜਾ ਰਿਹਾ ਸੀ ਜਦੋਂ ਸਵੇਰੇ 11 ਵਜੇ ਦੇ ਕਰੀਬ ਦਹਿਸ਼ਤਗਰਦਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਪੀੜਤ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰਾ ਪਾ ਕੇ ਹਮਲਾਵਰਾਂ ਦੀ ਭਾਲ ਆਰੰਭ ਦਿੱਤੀ ਹੈ।

