Visitor : Visitor
,

ਗੋਇੰਦਵਾਲ ਸਾਹਿਬ ਜੇਲ੍ਹ ‘ਚ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮਾਂ ਵਿਚਾਲੇ ਝੜਪ, ਗੈਂਗਸਟਰ ਮਨਦੀਪ ਤੂਫਾਨ ਸਮੇਤ ਦੋ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਤਰਨਤਾਰਨ : ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੈ। ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚ ਐਤਵਾਰ ਨੂੰ ਗੈਂਗਵਾਰ ਹੋ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਦੀ ਇਸ ਗੈਂਗ ਵਾਰ ਵਿੱਚ ਮੌਤ ਹੋ ਗਈ ਹੈ । ਬਠਿੰਡਾ ਦਾ ਰਹਿਣ ਵਾਲਾ ਕੇਸ਼ਵ ਗੰਭੀਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਤਰਨਤਾਰਨ : ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਮਾੜੀ ਹੈ। ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚ ਐਤਵਾਰ ਨੂੰ ਗੈਂਗਵਾਰ ਹੋ ਗਈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਦੀ ਇਸ ਗੈਂਗ ਵਾਰ ਵਿੱਚ ਮੌਤ ਹੋ ਗਈ ਹੈ । ਬਠਿੰਡਾ ਦਾ ਰਹਿਣ ਵਾਲਾ ਕੇਸ਼ਵ ਗੰਭੀਰ ਜ਼ਖ਼ਮੀ ਹੈ। ਤਿੰਨਾਂ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।

ਗੈਂਗਵਾਰ ਤੋਂ ਬਾਅਦ ਜ਼ਖ਼ਮੀਆਂ ਨੂੰ ਸਖ਼ਤ ਸੁਰੱਖਿਆ ਹੇਠ ਤਰਨਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਮੈਡੀਕਲ ਅਫ਼ਸਰ ਡਾ: ਜਗਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਵਿੱਚੋਂ ਲਿਆਂਦੇ ਗਏ ਤਿੰਨ ਜ਼ਖ਼ਮੀਆਂ ਵਿੱਚੋਂ ਦੋ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਤੀਜੇ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਭਾਰੀ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਡੀਐਸਪੀ (ਸਿਟੀ) ਜਸਪਾਲ ਸਿੰਘ ਢਿੱਲੋਂ, ਥਾਣਾ ਸਿਟੀ ਤਰਨਤਾਰਨ ਦੇ ਡਿਊਟੀ ਅਫ਼ਸਰ ਵਿਪਨ ਕੁਮਾਰ, ਥਾਣਾ ਗੋਇੰਦਵਾਲ ਸਾਹਿਬ ਦੇ ਡਿਊਟੀ ਅਫ਼ਸਰ ਪ੍ਰੇਮ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ।

ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋਸ਼ੀਆਂ ਨੂੰ ਜੇਲ੍ਹ ਵਿੱਚ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ। ਇਸ ਦੇ ਬਾਵਜੂਦ ਦੋ ਗੈਂਗਸਟਰਾਂ ਦਾ ਕਤਲ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਮੁਲਜ਼ਮਾਂ ਨੇ ਘਟਨਾ ਵਿੱਚ ਲੋਹੇ ਦੀ ਰਾਡ ਦੀ ਵਰਤੋਂ ਕੀਤੀ ਹੈ। ਐਸਐਸਪੀ ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਤੂਫਾਨ ਜੱਗੂ ਭਗਵਾਨਪੁਰੀਆ ਦਾ ਸ਼ਾਰਪ ਸ਼ੂਟਰ ਸੀ

ਤੂਫਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁਲਜ਼ਮ ਸੀ। ਮਨਦੀਪ ਤੂਫਾਨ ਨੂੰ ਪੁਲਿਸ ਨੇ ਗੈਂਗਸਟਰ ਮਨੀ ਰਈਆ ਸਮੇਤ ਗ੍ਰਿਫਤਾਰ ਕੀਤਾ ਸੀ। ਤੂਫਾਨ ਨੂੰ ਤਰਨਤਾਰਨ ਦੇ ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਖੱਖ ਤੋਂ ਕਾਬੂ ਕੀਤਾ ਗਿਆ। ਗੈਂਗਸਟਰ ਮਨਦੀਪ ਤੂਫਾਨ ਜੱਗੂ ਭਗਵਾਨਪੁਰੀਆ ਗੈਂਗ ਦਾ ਸ਼ਾਰਪ ਸ਼ੂਟਰ ਸੀ। ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਤੋਂ ਬਾਅਦ ਮੂਸੇਵਾਲਾ ਕਤਲ ਕੇਸ ‘ਚ ਉਸ ਦਾ ਨਾਂ ਸਾਹਮਣੇ ਆਇਆ ਹੈ। ਅਤੇ ਗੈਂਗਸਟਰ ਮਨਮੋਹਨ ਸਿੰਘ ਅਤੇ ਕੇਸ਼ਵ ਵੀ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਹਨ।

Leave a Reply

Your email address will not be published. Required fields are marked *

Visitor : Visitor