Visitor : Visitor
,

ਪੰਜਾਬੀ ਯੂਨੀਵਰਸਿਟੀ ‘ਚ ਦੋ ਧਿਰਾਂ ‘ਚ ਖੂਨੀ ਝੜਪ :  20 ਸਾਲਾਂ ਵਿਦਿਆਰਥੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਟਿਆਲਾ :  ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ‘ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਅੱਜ  ਦੁਪਹਿਰ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਦੋ ਵਿੱਦਿਆਰਥੀਆਂ ਦੇ ਗੁੱਟਾ ਵਿਚਕਾਰ ਝੜਪ ‘ਤੋਂ ਬਾਅਦ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਜੋਤ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪਟਿਆਲਾ :  ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ‘ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਅੱਜ  ਦੁਪਹਿਰ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਦੋ ਵਿੱਦਿਆਰਥੀਆਂ ਦੇ ਗੁੱਟਾ ਵਿਚਕਾਰ ਝੜਪ ‘ਤੋਂ ਬਾਅਦ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ (20) ਪੁੱਤਰ ਗੰਜੂਰ ਸਿੰਘ ਵਾਸੀ ਪਿੰਡ ਸੰਗਤਪੁਰਾ, ਪਟਿਆਲਾ ਵੱਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਕੰਪਿਊਟਰ ਸਾਇੰਸ ਦੇ ਵਿਦਿਆਰਥੀ ਨਵਜੋਤ ਸਿੰਘ (20) ਦੇ ਚਾਕੂਆਂ ਨਾਲ ਵਾਰ ਕੀਤੇ ਗਏ। ਇਸ ‘ਤੋਂ ਬਾਅਦ ਉਸ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ 3 ਤੋਂ 4 ਵਿਦਿਆਰਥੀਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਇਸ ਵਾਰਦਾਤ ‘ਤੋਂ ਬਾਅਦ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਕਰਨਾ ਦਾ ਪਤਾ ਲਗਾਇਆ ਜਾ ਰਿਹਾ ਹੈ। 

Leave a Reply

Your email address will not be published. Required fields are marked *

Visitor : Visitor