ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਸਰਦੂਲਗੜ੍ਹ, 27 ਫਰਵਰੀ 2023 : ਆਮ ਆਦਮੀ ਪਾਰਟੀ ਦੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਦੇ ਮਾਮਲੇ ਚ ਗ੍ਰਿਫਤਾਰ ਕਰ ਲਿਆ ਹੈ ਜਿਸ ਨਾਲ ਆਮ ਆਦਮੀ ਪਾਰਟੀ ਦਾ ਮਖੌਟਾ ਲੋਕਾਂ ਸਾਹਮਣੇ ਆ ਚੁੱਕਾ ਹੈ l
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਸਰਦੂਲਗੜ੍ਹ ਅਤੇ ਸਪੋਕਸਮੈਨ ਪੰਜਾਬ ਬੀਜੇਪੀ ਜਗਜੀਤ ਸਿੰਘ ਮਿਲਖਾ ਨੇ ਪੱਤਰਕਾਰਾਂ ਕੋਲ ਕੀਤਾ l
ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਧੋਖਾ ਕੀਤਾ ਹੈ ਅਤੇ ਹੁਣ ਦਿੱਲੀ ਅਤੇ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਤੋਂ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ l ਨਿੱਤ ਦਿਨ ਵਿਰੋਧੀ ਧਿਰਾ ਉਪਰ ਦੂਸ਼ਣਬਾਜ਼ੀ ਕਰਨ ਵਾਲੀ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਸ਼ਰਾਬ ਘੁਟਾਲੇ ਵਿੱਚ ਫੜੇ ਜਾਣ ਤੇ ਪੰਜਾਬ ਅੰਦਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਨਾਲ ‘ਆਪ’ ਦੇ ਬੇਈਮਾਨ ਲੀਡਰ ਇਮਾਨਦਾਰ ਨਹੀਂ ਬਣ ਸਕਦੇ l
ਉਹਨਾਂ ਕਿਹਾ ਕਿ ਹੁਣ ਤਾਂ ਲੋਕਾਂ ਸਾਹਮਣੇ ਆਪ ਪਾਰਟੀ ਦੇ ਬੇਈਮਾਨ ਲੋਕਾਂ ਦਾ ਚਿਹਰਾ ਆ ਚੁੱਕਾ ਹੈ l ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨ-ਬ-ਦਿਨ ਵਧ ਰਹੀ ਗੈਂਗਵਾਰ ,ਅਤੇ ਅਜਨਾਲੇ ਵਰਗੀਆਂ ਘਟਨਾਵਾਂ ਨਾਲ ਪੰਜਾਬ ਦੇ ਲੋਕ ਸਹਿਮ ਦੇ ਮਾਹੌਲ ਵਿਚ ਹਨl ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਕੰਟਰੋਲ ਤੋਂ ਬਾਹਰ ਹੋਣਾ ਇੱਕ ਚਿੰਤਾ ਦਾ ਵਿਸ਼ਾ ਹੈ ਜਿਸ ਨਾਲ ਪੰਜਾਬ ਦਾ ਹਰ ਇਕ ਵਾਸੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈl
ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਭਾਈਚਾਰਾ ਬਣਾ ਕੇ ਰੱਖਣ ਅਤੇ ਕੇਂਦਰ ਸਰਕਾਰ ਤੋਂ ਦਖਲ ਦੇ ਕੇ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਹਤਰ ਕਰਨ ਲਈ ਉਸ ਲਈ ਅਤੇ ਪੰਜਾਬ ਵਾਸੀਆਂ ਦੀ ਜਾਨ ਮਾਲ ਦੀ ਰੱਖਿਆ ਲਈ ਪੰਜਾਬ ਅੰਦਰ ਰਾਸ਼ਟਰਪਤੀ ਰਾਜ ਲਾਇਆ ਜਾਵੇ l ਇਸ ਮੌਕੇ ਉਨ੍ਹਾਂ ਸੀਨੀਅਰ ਆਗੂ ਤੇ ਉਘੇ ਸਮਾਜ ਸੇਵੀ ਪ੍ਰੇਮ ਗਰਗ, ਜਸਵੰਤ ਸਿੰਘ ਸੰਧੂ ਰਾਜਰਾਣਾ ,ਚਤਰ ਜੰਗ ਸਿੰਘ ਸੰਘਾ ,ਸਿਮਰਨਜੀਤ ਸਿੰਘ ਮਾਨਖੇੜਾ,ਸੁਖਪਾਲ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ l











