Visitor : Visitor
,

ਔਰਤ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਅਬੋਹਰ : ਅਬੋਹਰ ਦੇ ਪਿੰਡ ਧਰਾਂਗਵਾਲਾ ਵਿੱਚ ਬੁੱਧਵਾਰ ਸਵੇਰੇ ਇੱਕ ਔਰਤ ਨੇ ਆਪਣੇ ਹੀ ਘਰ ਵਿੱਚ ਆਪਣੇ ਪਤੀ ਦੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਕੇ ਮਾਮਲੇ ਦੀ ਜਾਂਚ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਅਬੋਹਰ : ਅਬੋਹਰ ਦੇ ਪਿੰਡ ਧਰਾਂਗਵਾਲਾ ਵਿੱਚ ਬੁੱਧਵਾਰ ਸਵੇਰੇ ਇੱਕ ਔਰਤ ਨੇ ਆਪਣੇ ਹੀ ਘਰ ਵਿੱਚ ਆਪਣੇ ਪਤੀ ਦੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਇਕ ਲੜਕੇ ਅਤੇ ਇਕ ਲੜਕੀ ਦੀ ਮਾਂ ਸੀ। 

ਜਾਣਕਾਰੀ ਅਨੁਸਾਰ 37 ਸਾਲਾ ਅਮਰਜੀਤ ਕੌਰ ਦਾ ਪਤੀ ਹਰਜੀਤ ਸਿੰਘ ਫੁੱਲਾਂ ਦੀ ਖੇਤੀ ਕਰਦਾ ਹੈ ਅਤੇ ਰੋਜ਼ਾਨਾ ਬਠਿੰਡਾ ਵਿਖੇ ਫੁੱਲਾਂ ਦੀ ਸਪਲਾਈ ਕਰਨ ਜਾਂਦਾ ਹੈ। ਅੱਜ ਵੀ ਉਹ ਖੇਤ ਤੋਂ ਘਰ ਆਇਆ ਅਤੇ ਜਦੋਂ ਉਸ ਨੇ ਆਪਣੀ ਪਤਨੀ ਅਮਰਜੀਤ ਕੌਰ ਨੂੰ ਫੋਨ ਕੀਤਾ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਜਦੋਂ ਅੰਦਰ ਜਾ ਕੇ ਦੇਖਿਆ ਤਾਂ ਅਮਰਜੀਤ ਕੌਰ ਦੀ ਲਾਸ਼ ਪਈ ਸੀ। ਪਤਾ ਲੱਗਾ ਹੈ ਕਿ ਅਮਰਜੀਤ ਨੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਥਾਣਾ ਸਦਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਖ਼ਬਰ ਲਿਖੇ ਜਾਣ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ।

Leave a Reply

Your email address will not be published. Required fields are marked *

Visitor : Visitor