ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 3 ਮਾਰਚ 2023 : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 08 ਮਾਰਚ ਦਿਨ ਬੁੱਧਵਾਰ ਨੂੰ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਸੇਵਾ ਕੇਂਦਰ ਵੀ ਬੰਦ ਰਹਿਣਗੇ।

