Visitor : Visitor
,

ASI ਦੀ ਗੋਲੀ ਲੱਗਣ ਨਾਲ ਹੋਈ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੁਕਤਸਰ ਸਾਹਿਬ ‘ਚ ਅੱਜ  ਇੱਕ ASI ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਰਨ ਵਾਲੇ ਏਐਸਆਈ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਬਲਰਾਜ ਥਾਣਾ ਲੰਬੀ ਵਿੱਚ ਤਾਇਨਾਤ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚੱਲੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਏਕੇ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਮੁਕਤਸਰ ਸਾਹਿਬ ‘ਚ ਅੱਜ  ਇੱਕ ASI ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਰਨ ਵਾਲੇ ਏਐਸਆਈ ਦੀ ਪਛਾਣ ਬਲਰਾਜ ਸਿੰਘ ਵਜੋਂ ਹੋਈ ਹੈ। ਬਲਰਾਜ ਥਾਣਾ ਲੰਬੀ ਵਿੱਚ ਤਾਇਨਾਤ ਸੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਗੋਲੀ ਕਿਵੇਂ ਚੱਲੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਏਕੇ 47 ਦੀ ਸਫਾਈ ਕਰਦੇ ਸਮੇਂ ਵਾਪਰਿਆ।

ਘਟਨਾ ਹਲਕਾ ਲੰਬੀ ਦੀ ਹੈ। ਫਾਇਰਿੰਗ ਦੀ ਆਵਾਜ਼ ਸੁਣਦੇ ਹੀ ਆਸਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਦੇਖਿਆ ਕਿ ਬਲਰਾਜ ਜ਼ਖਮੀ ਹਾਲਤ ਵਿਚ ਤੜਫ ਰਿਹਾ ਸੀ। ਲੋਕਾਂ ਨੇ ਤੁਰੰਤ ਮੌਕੇ ‘ਤੇ ਐਂਬੂਲੈਂਸ ਬੁਲਾਈ ਅਤੇ ਜ਼ਖਮੀ ਬਲਰਾਜ ਨੂੰ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਪੁਲਿਸ ਇਸ ਗੱਲ ਦੀ ਜਾਂਚ ਵਿੱਚ ਲੱਗੀ ਹੋਈ ਹੈ ਕਿ ਗੋਲੀ ਏਐਸਆਈ ਨੂੰ ਕਿਵੇਂ ਲੱਗੀ।

Leave a Reply

Your email address will not be published. Required fields are marked *

Visitor : Visitor