ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ 7 ਮਾਰਚ 2023 : ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਦੌਰਾਨ ਵੀ ਮੁਲਾਜਮਾਂ ਦੀਆ ਵੋਟਾਂ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੈਬਨਿਟ ਵਿੱਚ ਪਾਸ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੋਟੀਫਿਕੇਸ਼ਨ ਕੀਤਾ ਗਿਆ ਸੀ। ਪ੍ਰੰਤੂ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਅਜੇ ਤੱਕ 2004 ਤੋਂ ਬਾਅਦ ਵਿੱਚ ਸਰਕਾਰੀ ਸੇਵਾ ਵਿੱਚ ਆਏ ਸਰਕਾਰੀ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ l ਜਿਸਦੇ ਕਾਰਨ ਐਨ.ਪੀ.ਐਸ ਸਕੀਮ ਅੰਡਰ ਆਉਂਦੇ ਸੂਬੇ ਦੇ ਕਰੀਬ 1 ਲੱਖ 92 ਹਜ਼ਾਰ ਮੁਲਾਜਮਾਂ ਅੰਦਰ ਆਪ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਇਸ ਸਬੰਧੀ ਸੁਖਜੀਤ ਸਿੰਘ, ਸੂਬਾ ਪ੍ਰਧਾਨ ਪ੍ਰਭਜੋਤ ਸਿੰਘ, ਸੂਬਾ ਵਾਈਸ ਪ੍ਰਧਾਨ, ਧਰਮਿੰਦਰ ਸਿੰਘ ਹੀਰੇਵਾਲਾ ਅਤੇ ਲਕਸ਼ਵੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਨੇ ਪ੍ਰੈਸ ਦੇ ਚੋਣਵੇ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਕ ਹਾਸੋ ਹੀਨੀ ਗੱਲ ਕੀਤੀ ਹੈ। ਇਸ ਮੌਕੇ ਸ਼ਿਵ ਕੁਮਾਰ, ਪ੍ਰਗਟ ਰਾਮ, ਰਵਿੰਦਰ ਸਿੰਘ, ਸਤੀਸ਼ ਕੁਮਾਰ, ਭੁਪਿੰਦਰ ਸਿੰਘ, ਸੁਖਪਾਲ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਰਤ ਦੀ ਪਹਿਲੀ ਸਰਕਾਰ ਹੈ ਜਿਸ ਦੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਕਰਨ ਉਪਰੰਤ ਕਮੇਟੀ ਦਾ ਗਠਨ ਕੀਤਾ ਹੈ ਇਸ ਤੋਂ ਇਲਾਵਾ ਪ੍ਰਭਜੋਤ ਸਿੰਘ, ਸੂਬਾ ਵਾਈਸ ਪ੍ਰਧਾਨ ਅਤੇ ਧਰਮਿੰਦਰ ਸਿੰਘ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੀ.ਪੀ.ਐਫ.ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਜਲੰਧਰ ਵਿਖੇ ਸੂਬਾ ਪੱਧਰੀ ਝੰਡਾ ਮਾਰਚ ਆਉਂਦੀ 10 ਮਾਰਚ ਨੂੰ ਕੀਤਾ ਜਾ ਰਿਹਾ ਹੈ l ਜਿਸ ਵਿੱਚ ਜਿਲ੍ਹਾ ਮਾਨਸਾ ਤੋਂ ਭਾਰੀ ਗਿਣਤੀ ਵਿੱਚ ਮੁਲਾਜ਼ਮ ਭਾਗ ਲੈਣਗੇ।ਜਿਸ ਦਾ ਖਮਇਆਜਾ ਪੰਜਾਬ ਸਰਕਾਰ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ।

