ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ : ਲਾਰੈਂਸ ਬਿਸ਼ਨੋਈ ਨੂੰ ਜੈਪੁਰ ਤੋਂ ਬਠਿੰਡਾ ਲਿਆਂਦਾ ਗਿਆ। ਬੀਤੀ ਦੇਰ ਰਾਤ ਜਦੋਂ ਬਠਿੰਡਾ ਤੇ ਰਾਜਸਥਾਨ ਪੁਲੀਸ ਲਾਰੈਂਸ ਨੂੰ ਕੇਂਦਰੀ ਜੇਲ੍ਹ ਵਿੱਚ ਛੱਡਣ ਲਈ ਗਈ ਤਾਂ ਜੇਲ੍ਹ ਪ੍ਰਸ਼ਾਸਨ ਨੇ ਲਾਰੈਂਸ ਨੂੰ ਜੇਲ੍ਹ ਵਿੱਚ ਨਹੀਂ ਲਿਆ। ਜਿਸ ਤੋਂ ਬਾਅਦ ਲਾਰੇਂਸ ਬਿਸ਼ਨੋਈ ਮੰਗਲਵਾਰ ਨੂੰ ਪੂਰੀ ਰਾਤ ਸ਼ਹਿਰ ‘ਚ ਸਥਿਤ ਸੀਆਈਏ ਸਟਾਫ ‘ਚ ਰਿਹਾ । ਜਿੱਥੇ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਲਾਰੇਂਸ ਨੂੰ ਬੁੱਧਵਾਰ ਸਵੇਰੇ ਕੇਂਦਰੀ ਜੇਲ੍ਹ ਲਿਜਾਇਆ ਗਿਆ।
ਜੱਗੂ ਅਤੇ ਲਾਰੈਂਸ ਇੱਕੋ ਜੇਲ੍ਹ ਵਿੱਚ ਹੋਣ ਕਾਰਨ ਜੇਲ੍ਹ ਪ੍ਰਸ਼ਾਸਨ ਹਾਈ ਅਲਰਟ ’ਤੇ ਹੈ। ਦੱਸ ਦੇਈਏ ਕਿ ਜੱਗੂ ਅਤੇ ਲਾਰੈਂਸ ਬਿਸ਼ਨੋਈ ਦੀ ਦੁਸ਼ਮਣੀ ਇਸੇ ਜੇਲ੍ਹ ਤੋਂ ਸ਼ੁਰੂ ਹੋਈ ਸੀ। ਸੂਤਰ ਦੱਸਦੇ ਹਨ ਕਿ ਲਾਰੈਂਸ ਨੂੰ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ ਵਿੱਚ ਇੱਕ ਵੱਖਰੀ ਬੈਰਕ ਵਿੱਚ ਰੱਖਿਆ ਗਿਆ ਹੈ। ਜਦਕਿ ਜੱਗੂ ਨੂੰ ਸੁਰੱਖਿਆ ਜ਼ੋਨ ਦੇ ਦੂਜੇ ਪਾਸੇ ਰੱਖਿਆ ਗਿਆ ਹੈ।
ਸੂਤਰਾਂ ਨੇ ਦੱਸਿਆ ਕਿ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਗੈਂਗਸਟਰ ਨੇ ਜੇਲ੍ਹ ਦੇ ਸੁਪਰਡੈਂਟ ਨੂੰ ਧਮਕੀ ਦਿੱਤੀ ਹੈ। ਇਸ ਦਾ ਮੁੱਖ ਕਾਰਨ ਜੇਲ੍ਹ ਸੁਪਰਡੈਂਟ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ‘ਤੇ ਸ਼ਿਕੰਜਾ ਕੱਸਣਾ ਦੱਸਿਆ ਜਾ ਰਿਹਾ ਹੈ। ਜਿਸ ਕਾਰਨ ਗੈਂਗਸਟਰ ਜੇਲ੍ਹ ਪ੍ਰਸ਼ਾਸਨ ਤੋਂ ਨਾਰਾਜ਼ ਚੱਲ ਰਹੇ ਹਨ।

