ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 09 ਮਾਰਚ 2023 :ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸਟਾਫ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਵਿਚ ਪਿੰਡਾਂ ਦੀਆਂ ਔਰਤਾਂ ਅਤੇ ਸਕੂਲੀ ਵਿਦਿਆਰਥਣਾਂ ਨੇ ਭਾਗ ਲਿਆ।
ਸੀ.ਡੀ.ਐਸ. ਜਲ ਸਪਲਾਈ ਤੇ ਸੈਨੀਟੇਸ਼ਨ ਬੀਨੂ ਰਾਣੀ ਅਤੇ ਹਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪਿੰਡਾਂ ਦੀਆਂ ਔਰਤਾਂ ਅਤੇ ਸਕੂਲੀ ਵਿਦਿਆਰਥਣਾਂ ਨੂੰ ਪਾਣੀ ਦੀ ਸਾਂਭ ਸੰਭਾਲ, ਪਾਣੀ ਦੀ ਸੁਚੱਜੀ ਵਰਤੋਂ ਅਤੇ ਵਾਤਾਵਰਣ ਦੀ ਸ਼ੁੱਧਤਾ ਸਬੰਧੀ ਜਾਗਰੂਕ ਕੀਤਾ ਗਿਆ
ਉਨ੍ਹਾਂ ਕਿਹਾ ਕਿ ਘਰੇਲੂ ਅਤੇ ਸਮਾਜਿਕ ਤੌਰ ’ਤੇ ਔਰਤਾਂ ਦੀ ਵਿਸ਼ੇਸ਼ ਭੂਮਿਕਾ ਹੈ। ਔਰਤਾਂ ਹਰ ਖੇਤਰ ਵਿਚ ਨਾਮਣਾ ਖੱਟ ਰਹੀਆਂ ਹਨ ਅਤੇ ਪੜ੍ਹ ਲਿਖ ਕੇ ਵੱਡੇ ਵੱਡੇ ਅਹੁਦਿਆਂ ’ਤੇ ਬਿਰਾਜਮਾਨ ਵੀ ਹਨ। ਉਨ੍ਹਾਂ ਕਿਹਾ ਕਿ ਔਰਤ ਨੂੰ ਸਿੱਖਿਆ ਦੇ ਮੌਕੇ ਮੁੰਡਿਆਂ ਵਾਗ ਹੀ ਪ੍ਰਦਾਨ ਕਰਨੇ ਚਾਹੀਦੇ ਹਨ।ਇਸ ਮੌਕੇ ਬਲਾਕ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।

