ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀ ਨੂੰ ਬੀਤੀ ਕੱਲ੍ਹ ਵਿਦੇਸ਼ ਜਾਣ ਤੋਂ ਰੋਕ ਦਿੱਤਾ। ਅੰਮ੍ਰਿਤਪਾਲ ਦੇ ਸਾਥੀ ਗੁਰਿੰਦਰ ਸਿਘ ਨੂੰ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਹੈ। ਗੁਰਿੰਦਰ ਸਿੰਘ ਜਦੋਂ ਯੂਕੇ ਜਾ ਰਿਹਾ ਸੀ ਤਾਂ ਉਸ ਨੂੰ ਡਿਟੇਨ ਕੀਤਾ ਗਿਆ। ਉਸ ਖਿਲਾਫ ਪਹਿਲਾਂ ਹੀ ਲੁਕ ਆਉਣ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ, ਅਜਿਹੇ ਵਿੱਚ ਦੇਸ਼ ਛੱਡ ਕੇ ਜਾਣਾ ਮੁਸ਼ਕਿਲ ਹੈ।
ਖਬਰਾਂ ਮੁਤਾਬਕ ਅੱਜ ਗੁਰੂ ਰਾਮਦਾਸ ਏਅਰਪੋਰਟ ਉਤੇ ਗੁਰਿੰਦਰ ਸਿੰਘ ਨੂੰ ਡਿਟੇਨ ਕੀਤਾ ਗਿਆ ਹੈ। ਉਹ ਲੰਡਨ ਜਾ ਰਿਹਾ ਸੀ।ਜ਼ਿਕਰਯੋਗ ਹੈ ਕਿ ਅਜਨਾਲਾ ਥਾਣਾ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਸਰਕਾਰ ਸਖਤ ਦਿਖਾਈ ਦੇ ਰਹੀ ਹੈ। ਸਰਕਾਰ ਉਤੇ ਵਿਰੋਧੀ ਪਾਰਟੀਆਂ ਵੱਲੋਂ ਵੀ ਇਹ ਦਬਾਅ ਬਣਾਇਆ ਜਾ ਰਿਹਾ ਹੈ ਕਿ ਅਜਨਾਲਾ ਘਟਨਾ ਨਾਲ ਸਬੰਧਤ ਲੋਕਾਂ ਉਤੇ ਕਾਰਵਾਈ ਕੀਤੀ ਜਾਵੇ। ਸਰਕਾਰ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਦੇ ਅਸਲੇ ਦੇ ਲਾਈਸੈਂਸ ਵੀ ਰਿਵਿਊ ਕਰਨ ਲਈ ਕਿਹਾ ਜਾ ਚੁੱਕਾ ਹੈ। ਅੱਜ ਅੰਮ੍ਰਿਤਪਾਲ ਦੇ ਸਾਥੀ ਨੂੰ ਏਅਰਪੋਰਟ ਤੋਂ ਡਿਟੇਨ ਕੀਤਾ ਗਿਆ ਹੈ।

