Visitor : Visitor

ਮੀਡੀਆ ਕੁਆਰਡੀਨੇਟਰ ਬਣਾਏ ਅਧਿਆਪਕਾਂ ਦੇ ਅਹੁਦੇ ਖ਼ਤਮ, ਹੁਣ ਪ੍ਰੈੱਸ-ਨੋਟ ਨਹੀਂ ਲਿਖਣਗੇ ਟੀਚਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਐੱਸਏਐੱਸ ਨਗਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਥਾਪੇ ਮੀਡੀਆ ਕੋਆਰਡੀਨੇਟਰਾਂ ਦੇ ਅਹੁਦਿਆਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਹੁਕਮਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਸਕੂਲਾਂ ’ਚ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਕੰਮ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਇਹ ਪੜ੍ਹਾਉਣ ਦੇ ਨਾਲ-ਨਾਲ ਪ੍ਰੈੱਸ-ਨੋਟ ਲਿਖਣ ਦਾ ਕੰਮ ਵੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਐੱਸਏਐੱਸ ਨਗਰ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਲਾਕ ਤੇ ਜ਼ਿਲ੍ਹਾ ਪੱਧਰ ’ਤੇ ਥਾਪੇ ਮੀਡੀਆ ਕੋਆਰਡੀਨੇਟਰਾਂ ਦੇ ਅਹੁਦਿਆਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਹੁਕਮਾਂ ਅਨੁਸਾਰ ਇਨ੍ਹਾਂ ਅਧਿਆਪਕਾਂ ਨੂੰ ਸਕੂਲਾਂ ’ਚ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਕੰਮ ਕਰਨਾ ਹੋਵੇਗਾ। ਇਸ ਤੋਂ ਪਹਿਲਾਂ ਇਹ ਪੜ੍ਹਾਉਣ ਦੇ ਨਾਲ-ਨਾਲ ਪ੍ਰੈੱਸ-ਨੋਟ ਲਿਖਣ ਦਾ ਕੰਮ ਵੀ ਕਰਦੇ ਸਨ।

ਵੇਰਵਿਆਂ ਅਨੁਸਾਰ ਪੰਜਾਬ ’ਚ 50 ਦੇ ਕਰੀਬ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਦੀਆਂ ਖ਼ਬਰਾਂ ਬਣਾਉਣ ਅਤੇ ਸੋਸ਼ਲ ਮੀਡੀਆ ’ਤੇ ਗਤੀਵਿਧੀਆਂ ਦਾ ਪ੍ਰਚਾਰ ਕਰਨ ਦਾ ਕੰਮ ਸੌਂਪਿਆ ਹੋਇਆ ਸੀ। ਅਸਲ ’ਚ ਤੱਤਕਾਲੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੂਬੇ ’ਚ ਵਿਭਾਗ ਦੀ ਲਹਿਰ ਬਣਾਉਣ ਲਈ ਅਧਿਆਪਕਾਂ ਨੂੰ ਮੀਡੀਆ-ਕੁਆਰਡੀਨੇਟਰਾਂ ਦਾ ਕਾਰਜ ਵੀ ਸੌਪਿਆ ਸੀ। ਪਤਾ ਚੱਲਿਆ ਹੈ ਕਿ ਇਹ ਅਧਿਆਪਕ ਕਰੀਬ ਤਿੰਨ ਸਾਲ ਆਪਣੀ ਮੂਲ ਡਿਊਟੀ ਦੇ ਨਾਲ-ਨਾਲ ਇਹ ਖ਼ਬਰਾਂ ਲਿਖਣ ਦਾ ਕੰਮ ਵੀ ਕਰਦੇ ਰਹੇ। ਨਵੇਂ ਹੁਕਮਾਂ ’ਚ ਵਿਸ਼ੇਸ਼ ਸਕੱਤਰ ਨੇ ਕਿਹਾ ਹੈ ਕਿ ਇਨ੍ਹਾਂ ਅਹੁਦਿਆਂ ਦੀ ਭਵਿੱਖ ’ਚ ਲੋੜ ਨਹੀਂ ਹੈ। ਥੋੜ੍ਹਾ ਸਮਾਂ ਪਹਿਲਾਂ ਵੱਖ-ਵੱਖ ਵਿਸ਼ਿਆਂ ਦੇ ਬਲਾਕ ਤੇ ਜ਼ਿਲ੍ਹਾ ਮੈਂਟਰਜ਼ ਅਤੇ ਮੁਹਾਲੀ ਸਥਿਤ ਵਿਭਾਗ ਦੇ ਮੁੱਖ ਦਫ਼ਤਰ ਵਿਚ ਬਣਾਏ ਮੀਡੀਆ ਸੈੱਲ ’ਚ ਕੰਮ ਕਰਦੇ ਅਧਿਆਪਕਾਂ ਨੂੰ ਵੀ ਸਕੂਲਾਂ ’ਚ ਵਾਪਸ ਭੇਜਿਆ ਗਿਆ ਸੀ। ਤਾਜ਼ੇ ਹੁਕਮਾਂ ਅਨੁਸਾਰ ਹੁਣ ਅਧਿਆਪਕਾਂ ਦੀ ਥਾਂ ਉਪ ਜ਼ਿਲ੍ਹਾ ਸਿੱਖਿਆ (ਐਲੀਮੈਂਟਰੀ ਤੇ ਸੈਕੰਡਰੀ) ਅਫ਼ਸਰ ਮੀਡੀਆ ਕੁਆਰਡੀਨੇਟਰ ਇੰਚਾਰਜ ਵਜੋਂ ਕੰਮ ਕਰਨਗੇ ਅਤੇ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅਤੇ ਜ਼ਿਲ੍ਹਾ ਪੱਧਰ ’ਤੇ ਮੀਡੀਆ ਸਰਗਰਮੀਆਂ ਚਲਾਉਣਗੇ।

ਵਿਸ਼ੇਸ਼ ਸਕੱਤਰ ਸਿੱਖਿਆ ਵਿਭਾਗ ਨੇ ਆਪਣੇ ਹੁਕਮਾਂ ’ਚ ਸਿੱਖਿਆ,ਭਾਸ਼ਾ ਅਤੇ ਤਕਨੀਕੀ ਸਿੱਖਿਆ ਮੰਤਰੀ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ। ਅਸਲ ’ਚ ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀਆਂ ਨੂੰ ਇਹ ਹਿਦਾਇਤ ਕੀਤੀ ਸੀ ਕਿ ਕਿਸੇ ਵੀ ਅਧਿਆਪਕ ਪਾਸੋਂ ਭਵਿੱਖ ’ਚ ਗ਼ੈਰ-ਵਿੱਦਿਅਕ ਕਾਰਜ ਨਹੀਂ ਲਿਆ ਜਾਵੇਗਾ। ਵਿਸ਼ੇਸ਼ ਸਕੱਤਰ ਨੇ ਇਹ ਕਿਹਾ ਹੈ ਕਿ ਇਨ੍ਹਾਂ ਅਹੁਦਿਆਂ ਦੀ ਭਵਿੱਖ ’ਚ ਲੋੜ ਨਹੀਂ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੰਮ ਬਤੌਰ ਬਲਾਕ ਤੇ ਜ਼ਿਲ੍ਹਾ ਮੀਡੀਆ ਕੁਆਰਡੀਨੇਟਰਾਂ ਦਾ ਕੰਮ ਕਰਦੇ ਅਧਿਆਪਕਾਂ ਨੂੰ ਸਕੂਲਾਂ ’ਚ ਜਾਕੇ ਪੜ੍ਹਾਈ ਕਰਵਾਉਣ।

Leave a Reply

Your email address will not be published. Required fields are marked *

Visitor : Visitor