Visitor : Visitor
,

ਬਠਿੰਡਾ : ਲੜਕੀ ਨੇ ਭਰਾ ਨਾਲ ਮਿਲ ਕੇ ਨੌਜਵਾਨ ਦੀ ਕੀਤੀ ਕੁੱਟਮਾਰ, ਨੌਜਵਾਨ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਜਗੜ੍ਹ ਵਿੱਚ ਇੱਕ 22 ਸਾਲਾ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਕ ਲੜਕੀ ਨੇ ਆਪਣੇ ਭਰਾ ਨਾਲ ਮਿਲ ਕੇ ਮ੍ਰਿਤਕ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਉਦੋਂ ਤੋਂ ਉਹ ਪਰੇਸ਼ਾਨ ਸੀ ਅਤੇ ਹੁਣ ਇਹ ਘਿਨੌਣਾ ਕਦਮ ਚੁੱਕਿਆ ਹੈ। ਪੁਲਿਸ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਰਾਜਗੜ੍ਹ ਵਿੱਚ ਇੱਕ 22 ਸਾਲਾ ਨੌਜਵਾਨ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਇਕ ਲੜਕੀ ਨੇ ਆਪਣੇ ਭਰਾ ਨਾਲ ਮਿਲ ਕੇ ਮ੍ਰਿਤਕ ਨੌਜਵਾਨ ਦੀ ਕੁੱਟਮਾਰ ਕੀਤੀ ਸੀ। ਉਦੋਂ ਤੋਂ ਉਹ ਪਰੇਸ਼ਾਨ ਸੀ ਅਤੇ ਹੁਣ ਇਹ ਘਿਨੌਣਾ ਕਦਮ ਚੁੱਕਿਆ ਹੈ। ਪੁਲਿਸ ਥਾਣਾ ਦਿਆਲਪੁਰਾ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਜੰਗੀਰ ਸਿੰਘ ਦੀ ਸ਼ਿਕਾਇਤ ‘ਤੇ ਦੋਸ਼ੀ ਲੜਕੀ ਅਤੇ ਉਸ ਦੇ ਭਰਾ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਬੁਰਜ ਰਾਜਗੜ੍ਹ ਵਾਸੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਸ ਦੇ 22 ਸਾਲਾ ਲੜਕੇ ਜੰਗੀਰ ਸਿੰਘ ਦੀ ਬੁਰਜ ਰਾਜਗੜ੍ਹ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਦੋਸਤੀ ਸੀ। ਬੀਤੀ 9 ਮਾਰਚ ਨੂੰ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਲੜਾਈ ਹੋ ਗਈ ਅਤੇ ਬਾਅਦ ‘ਚ ਦੋਸ਼ੀ ਲੜਕੀ ਨੇ ਆਪਣੇ ਭਰਾ ਨੂੰ ਬੁਲਾ ਕੇ ਲੜਕੇ ਜੰਗੀਰ ਸਿੰਘ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਦਾ ਬੇਟਾ ਕਾਫੀ ਪਰੇਸ਼ਾਨ ਰਹਿਣ ਲੱਗਾ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਦੇ ਲੜਕੇ ਨੇ ਬੀਤੇ ਦਿਨ ਘਰ ਵਿੱਚ ਪਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor