ਬਿਊਰੋ,, ਪ੍ਰਾਈਮ ਪੋਸਟ ਪੰਜਾਬ
ਪੰਜਾਬ ਵਿੱਚ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਠੱਪ ਹੋਣ ਦੀ ਸੂਚਨਾ ਮਿਲ ਰਹੀ ਹੈ। ਦਰਅਸਲ ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਰਨ ਦੇ ਐਕਸ਼ਨ ਦੇ ਰੌਅ ਵਿੱਚ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਕਿਸੇ ਗੁਪਤ ਥਾਂ ਉਤੇ ਲੈ ਗਈ ਹੈ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲਿਹਾਜ਼ਾ ਸੂਬੇ ਦਾ ਮਾਹੌਲ ਖ਼ਰਾਬ ਨਾ ਹੋਵੇ ਇਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।

