Visitor : Visitor
,

ਬਠਿੰਡਾ ‘ਚ ਨਿਹੰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਨਥੇਆਣਾ ਨੇੜੇ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਲੱਗੇ ਇੱਕ ਬਜ਼ੁਰਗ ਨਿਹੰਗ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ । ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਸਿਵੀਆਂ ਵਜੋਂ ਹੋਈ ਹੈ। ਪੁਲਿਸ ਥਾਣਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਨਥੇਆਣਾ ਨੇੜੇ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਲੱਗੇ ਇੱਕ ਬਜ਼ੁਰਗ ਨਿਹੰਗ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ । ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਾਸੀ ਪਿੰਡ ਸਿਵੀਆਂ ਵਜੋਂ ਹੋਈ ਹੈ। ਪੁਲਿਸ ਥਾਣਾ ਨੇਹੀਆਂਵਾਲਾ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਕੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਨਿਹੰਗ ਸੁਖਦੇਵ ਸਿੰਘ ਵਾਸੀ ਪਿੰਡ ਸਿਵੀਆਂ ਜੋ ਗੁਰਦੁਆਰਾ ਸਾਹਿਬ ਲਈ ਪਿੰਡ ਦੇ ਨੇੜਲੇ ਘਰਾਂ ਵਿੱਚੋਂ ਦਾਲ-ਰੋਟੀ ਇਕੱਠੀ ਕਰਨ ਦੀ ਸੇਵਾ ਕਰਦਾ ਸੀ। ਐਤਵਾਰ ਦੇਰ ਰਾਤ ਜਦੋਂ ਉਹ ਦਾਲ- ਰੋਟੀ  ਇਕੱਠੀ ਕਰਕੇ ਪਿੰਡ ਨਥੇਆਣਾ ਨੇੜੇ ਰਜਵਾਹੇ ਤੋਂ ਲੰਘ ਰਿਹਾ ਸੀ ਤਾਂ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਦੇ ਮੈਂਬਰ ਅਤੇ ਥਾਣਾ ਨੇਹੀਆਂਵਾਲਾ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ।

ਸੰਸਥਾ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਨਿਹੰਗ ਦੀ ਛਾਤੀ ‘ਤੇ ਤੇਜ਼ਧਾਰ ਹਥਿਆਰਾਂ ਅਤੇ ਚਾਕੂਆਂ ਦੇ ਨਿਸ਼ਾਨ ਸਨ। ਜਿਸ ਨੂੰ ਦੇਖਕੇ ਲੱਗਦਾ ਹੈ ਕਿ ਕਿਸੇ ਨੇ ਪੁਰਾਣੀ ਰੰਜਿਸ਼ ਕਾਰਨ ਉਸ ਦਾ ਕਤਲ ਕੀਤਾ ਹੈ। ਉਸ ਨੇ ਦੱਸਿਆ ਕਿ ਪੁਲਸ ਥਾਣਾ ਨੇਹੀਆਂਵਾਲਾ ਦੀ ਹਾਜ਼ਰੀ ‘ਚ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਇਸ ਦੇ ਨਾਲ ਹੀ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਸੀ।

Leave a Reply

Your email address will not be published. Required fields are marked *

Visitor : Visitor