ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: IG ਹੈੱਡ ਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਉਸ ਉੱਤੇ ਵੀ NSA ਲਾਇਆ ਜਾ ਸਕਦਾ ਹੈ।
NSA ਐਕਟ
ਪੁਲਿਸ ਨੇ ਅੰਮ੍ਰਿਤਪਾਲ ਦੇ ਜਿਨ੍ਹਾਂ ਪੰਜ ਸਾਥੀਆਂ ’ਤੇ NSA ਲਗਾਇਆ ਗਿਆ ਉਨ੍ਹਾਂ ਵਿਚ ਦਲਜੀਤ ਸਿੰਘ ਕਲਸੀ, ਹਰਜੀਤ ਸਿੰਘ, ਬਸੰਤ ਸਿੰਘ, ਪ੍ਰਧਾਨ ਮੰਤਰੀ ਬਾਜੇਕੇ ਹਨ। ਹੁਣ ਤਕ ਪੁਲਿਸ ਨੇ 112 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਸਾਥੀਆਂ ਤੋਂ ਗੈਰ ਕਾਨੂੰਨੀ ਹਥਿਆਰ ਵੀ ਫੜੇ ਗਏ ਹਨ। ਇਨ੍ਹਾਂ ਵਿਚੋਂ ਕੁਝ ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜਿਆ ਗਿਆ ਹੈ।
ਜਾਣੋ ਕੀ ਹੈ NSA ?
ਰਾਸ਼ਟਰੀ ਸੁਰੱਖਿਆ ਐਕਟ ਭਾਰਤੀ ਸੰਸਦ ਵੱਲੋਂ 23 ਸਤੰਬਰ 1980 ਨੂੰ ਜਾਰੀ ਕੀਤਾ ਗਿਆ ਸੀ। ਇਸ ਕਾਨੂੰਨ ਮੁਤਾਬਕ ਕੇਂਦਰ ਸਰਕਾਰ ਜਾਂ ਸੂਬਾ ਸਰਕਾਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਲਈ ਹਿਰਾਸਤ ਵਿਚ ਲੈ ਸਕਦੀ ਹੈ। ਇਸ ਦੇ ਨਾਲ ਹੀ ਡੀਸੀ ਦੇ ਆਰਡਰ ’ਤੇ ਜਨਤਕ ਵਿਵਸਥਾ ਵਿਚ ਵਿਘਨ ਪਾਉਣ ਤੋਂ ਰੋਕਣ ਲਈ ਕਿਸੇ ਵੀ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਜਾ ਸਕਦਾ ਹੈ। ਨਜ਼ਰਬੰਦ ਰੱਖਣ ਦੀ ਮਿਆਦ 12 ਮਹੀਨੇ ਹਨ। ਇਸ ਸਮੇਂ ਦੌਰਾਨ ਨਾ ਕੋਈ ਕਾਨੂੰਨੀ ਮਦਦ ਮਿਲੇਗੀ ਤੇ ਨਾ ਹੀ ਜ਼ਮਾਨਤ ਲਈ ਅਦਾਲਤ ਵਿਚ ਪੇਸ਼ ਕਰਨ ਦੀ ਲੋੜ ਹੁੰਦੀ ਹੈ।











