ਸੰਜੀਵ ਜਿੰਦਲ
ਮਾਨਸਾ, 21 ਮਾਰਚ 2023 : ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾ/ਮੁਸ਼ਕਿਲਾਂ ਦਾ ਹੱਲ ਕਰਨ ਲਈ ਉਨ੍ਹਾਂ ਦੇ ਘਰਾਂ ਨੇੜੇ ਸਾਝੀ ਥਾਂ ਉਤੇ ਜਨ ਸੁਣਵਾਈ ਕੈਂਪ ਲਗਾਏ ਗਏ ਹਨ। ਜਿਨ੍ਹਾਂ ਦਾ ਮਨੋਰਥ ਲੋਕਾਂ ਨੂੰ ਆਪਣੀਆ ਮੁਸ਼ਕਿਲਾਂ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ।
ਇਹ ਪ੍ਰਗਟਾਵਾ ਤਹਿਸੀਲਦਾਰ ਬੁਢਲਾਡਾ ਬਲਕਾਰ ਸਿੰਘ ਨੇ ਨਗਰ ਪੰਚਾਇਤ ਬੋਹਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇ ਦੀ ਘਾਟ ਕਾਰਨ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਪੇਂਡੂ ਖੇਤਰਾਂ ਤੱਕ ਪਹੁੰਚ ਕਰਕੇ ਸਾਂਝੀਆਂ ਥਾਵਾਂ ’ਤੇ ਜਨ ਸੁਣਵਾਈ ਕੈਂਪ ਲਗਾਏ ਜਾਣ।
ਬੋਹਾ ਵਿਖੇ ਲਗਾਏ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ’ਤੇ ਆਪਣੇ ਕਰਮਚਾਰੀਆਂ ਨਾਲ ਹਾਜਰ ਰਹੇ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਆਪਣੀਆਂ ਸਮੱਸਿਆਵਾ ਦੱਸੀਆਂ ਅਤੇ ਯੋਗ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਜਿਹੜੇ ਮਾਮਲੇ ਕਿਸੇ ਕਾਰਨ ਬਕਾਇਆ ਰਹੇ ਉਨ੍ਹਾਂ ਨੂੰ ਸਮਾਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ।

