ਬਿਊਰੋ, ਪ੍ਰਾਈਮ ਪੋਸਟ ਪੰਜਾਬ
ਫਰੀਦਕੋਟ : ਫਰੀਦਕੋਟ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਕੋਟਕਪੂਰਾ ਗੋਲੀਕਾਂਡ ਵਿੱਚ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਤਤਕਾਲੀ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ ਦੀਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਜਦਕਿ ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਇੱਕ ਹੋਰ ਐਸਐਚਓ ਗੁਰਦੀਪ ਸਿੰਘ ਨੂੰ ਮੁਕੱਦਮਾਂ ਨੰਬਰ 192/2015 ਗੋਲੀਬਾਰੀ ਦੇ ਮਾਮਲੇ (ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ) ਵਿੱਚ ਜ਼ਮਾਨਤ ਮਿਲ ਗਈ ਹੈ ।
ਇਸ ਤੋਂ ਪਹਿਲਾ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਹਾਈਕੋਰਟ ਤੋਂ ਸੁਖਬੀਰ ਸਿੰਘ ਬਾਦਲ ਨੂੰ ਅਗਾਓ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਵੱਲੋਂ ਉਨ੍ਹਾਂ ਦੀ ਅਗਾਊਂ ਜਮਾਨਤ ਮਨਜ਼ੂਰ ਕਰ ਲਈ ਗਈ ਹੈ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਟੇਟ ਰਿਪੋਰਟ ਦਾਖਲ ਕਰਨ ਲਈ ਕਿਹਾ ਹੈ।

