ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਪੁਲਿਸ ਨੇ ਫੜ ਨਹੀਂ ਸਕੀ । ਪੁਲਿਸ ਨੂੰ ਸ਼ੱਕ ਹੈ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਭੇਸ ਬਦਲਕੇ ਫਰਾਰ ਹੋ ਸਕਦਾ ਹੈ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਰੂਪਾਂ ਵਿੱਚ ਕਈ ਤਸਵੀਰਾਂ ਜਾਰੀ ਕੀਤੀਆਂ ਹਨ। ਦੂਜੇ ਪਾਸੇ ਅੰਮ੍ਰਿਤਪਾਲ ਦੀ ਮਾਂ ਬਲਵਿੰਦਰ ਕੌਰ ਨੇ ਆਪਣੇ ਪੁੱਤਰ ਨੂੰ ਬੇਕਸੂਰ ਦੱਸਿਆ ਹੈ।
ਅੰਮ੍ਰਿਤਪਾਲ ਬਾਰੇ ਵੱਡੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਤੋਂ ਇਲਾਵਾ ਉਨ੍ਹਾਂ ਦਾ ਇਕ ਬੇਟਾ ਅਤੇ ਇਕ ਬੇਟੀ ਹੈ। ਅੰਮ੍ਰਿਤਪਾਲ ਵੀ ਆਪਣੇ ਪਿਤਾ ਨਾਲ ਦੁਬਈ ਵਿੱਚ ਟਰਾਂਸਪੋਰਟ ਦਾ ਕਾਰੋਬਾਰ ਕਰਦਾ ਸੀ। ਉਹ 10 ਤੋਂ 11 ਸਾਲ ਉੱਥੇ ਰਿਹਾ।
ਅੰਮ੍ਰਿਤਪਾਲ ਦੀ ਮਾਂ ਨੇ ਦੱਸਿਆ ਕਿ ਜਦੋਂ ਉਹ ਭਾਰਤ ਪਰਤਿਆ ਤਾਂ ਏਅਰਪੋਰਟ ‘ਤੇ ਏਜੰਸੀਆਂ ਵੱਲੋਂ ਉਸ ਤੋਂ ਪੁੱਛਗਿੱਛ ਵੀ ਕੀਤੀ ਗਈ ਕਿ ਉਹ ਭਾਰਤ ਕਿਉਂ ਆਉਣਾ ਚਾਹੁੰਦਾ ਹੈ। ਅੰਮ੍ਰਿਤਪਾਲ ਨੇ ਉਸ ਸਮੇਂ ਦੱਸਿਆ ਸੀ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਕੇ ਪਰਮਾਤਮਾ ਨਾਲ ਜੋੜਨਾ ਚਾਹੁੰਦੇ ਹਨ। ਅੰਮ੍ਰਿਤਪਾਲ ਦੀ ਪਤਨੀ ਬਾਰੇ ਉਸ ਦੀ ਮਾਂ ਨੇ ਕਿਹਾ ਕਿ ਉਹ ਇੰਗਲੈਂਡ ਦੀ ਵਸਨੀਕ ਹੈ ਅਤੇ ਉਸ ਦਾ ਅੰਮ੍ਰਿਤਪਾਲ ਦੇ ਕੰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਪੁਲੀਸ ਅੰਮ੍ਰਿਤਪਾਲ ’ਤੇ ਝੂਠੇ ਦੋਸ਼ ਲਾ ਰਹੀ ਹੈ।
‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹਨ। ਉਦੋਂ ਤੋਂ ਪੰਜਾਬ ਪੁਲਿਸ ਉਸ ਦਾ ਪਿੱਛਾ ਕਰ ਰਹੀ ਹੈ। ਇਸ ਤੋਂ ਪਹਿਲਾਂ ਮੌਕਾ ਮਿਲਣ ਤੋਂ ਬਾਅਦ ਉਹ ਮਰਸਡੀਜ਼ ਕਾਰ ਛੱਡ ਕੇ ਬਰੇਜ਼ਾ ‘ਤੇ ਸਵਾਰ ਹੋ ਗਿਆ। ਇਸ ਤੋਂ ਬਾਅਦ ਉਹ ਪਿੰਡ ਨੰਗਲ ਅੰਬੀਆ ਪਹੁੰਚਿਆ, ਗੁਰਦੁਆਰਾ ਸਾਹਿਬ ਪਹੁੰਚ ਕੇ ਕੱਪੜੇ ਬਦਲ ਕੇ ਫਰਾਰ ਹੋ ਗਿਆ। ਉਦੋਂ ਤੋਂ ਉਹ ਸਿਰਫ਼ ਵੀਡੀਓਜ਼ ਅਤੇ ਤਸਵੀਰਾਂ ਵਿੱਚ ਹੀ ਨਜ਼ਰ ਆ ਰਿਹਾ ਹੈ ਪਰ ਪੰਜਾਬ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ।
ਅੰਮ੍ਰਿਤਪਾਲ ਸਿੰਘ ਦਾ ਹੁਣ ਤੱਕ ਨਾ ਮਿਲਣਾ ਵੱਡੇ ਸਵਾਲ ਖੜ੍ਹੇ ਕਰਦਾ ਹੈ। ਕਈ ਵਾਰ ਉਸ ਦੀ ਗ੍ਰਿਫਤਾਰੀ ਦੀਆਂ ਖਬਰਾਂ ਆਈਆਂ ਪਰ ਪੰਜਾਬ ਪੁਲਿਸ ਨੇ ਦੱਸਿਆ ਕਿ ਇਹ ਸਭ ਫਰਜ਼ੀ ਹੈ। ਉਹ ਫਰਾਰ ਹੈ। ਆਪਣੇ ਸਾਥੀ ਲਵਲੀ ਸਿੰਘ ਤੂਫਾਨ ਨੂੰ ਛੁਡਾਉਣ ਲਈ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਅੰਮ੍ਰਿਤਪਾਲ ਸਿੰਘ ਨਾਲ ਪੰਜਾਬ ਪੁਲਿਸ ਹੁਣ ਤੱਕ ਫੜ ਨਹੀਂ ਸਕੀ। ਪੰਜਾਬ ਪੁਲਿਸ ਦੀ ਯੋਜਨਾ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ। ਆਖਿਰ ਅਮ੍ਰਿਤਪਾਲ ਗਿਆ ਕਿੱਥੇ ? ਲੋਕਾਂ ਅਤੇ ਪਰਿਵਾਰ ਦੇ ਜਹਿਨ ਵਿੱਚ ਇਹ ਸਵਾਲ ਵਾਰ ਵਾਰ ਉੱਠ ਰਿਹਾ ਏ l

