ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪਟਿਆਲਾ: ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹਵਿੱਚ ਬੰਦ ਭਾਰਤ ਭੂਸ਼ਣ ਆਸ਼ੂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਭਾਰਤ ਭੂਸ਼ਣ ਨੂੰ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਭਾਰਤ ਭੂਸ਼ਣ ਨੂੰ ਹਾਈ ਕੋਰਟ ਨੇ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਾਫੀ ਕਾਗਜ਼ੀ ਕਾਰਵਾਈ ਹੋਵੇਗੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਨੂੰ ਅੱਜ ਸ਼ਾਮ ਜਾਂ ਕੱਲ੍ਹ ਤੱਕ ਰਿਹਾਅ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਭਾਰਤ ਭੂਸ਼ਣ ਦੀ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ‘ਚ ਕਈ ਵਾਰ ਸੁਣਵਾਈ ਹੋਈ ਸੀ, ਜਿਸ ਤੋਂ ਬਾਅਦ ਪਿਛਲੀ ਸੁਣਵਾਈ ਦੌਰਾਨ ਉਨ੍ਹਾਂ ਦਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ। ਇਸ ‘ਤੇ ਅੱਜ ਫ਼ੈਸਲਾ ਸੁਣਾਉਂਦੇ ਹੋਏ ਵੱਡੀ ਰਾਹਤ ਦਿੱਤੀ ਗਈ ਹੈ।
ਦੱਸ ਦੇਈਏ ਕਿ ਆਸ਼ੂ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਭਾਰਤ ਭੂਸ਼ਣ ਨੂੰ 22 ਅਗਸਤ 2022 ਨੂੰ ਇੱਕ ਸੈਲੂਨ ਤੋਂ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਉਸ ਨੇ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।

