Visitor : Visitor
,

ਪਿਤਾ ਦੀ ਰਿਵਾਲਵਰ ਸਾਫ਼ ਕਰਦਿਆਂ ਵਾਪਰਿਆ ਹਾਦਸਾ, 17 ਸਾਲਾਂ ਪੁੱਤ ਦੀ ਗੋਲੀ ਲੱਗਣ ਕਾਰਨ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਬਾਜੇ ਦੇ ਰਹਿਣ ਵਾਲੇ 17 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਦਰਅਸਲ, ਨੌਜਵਾਨ ਆਪਣੇ ਪਿਤਾ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਇਸ ਮਗਰੋਂ ਹਸਪਤਾਲ ‘ਚ ਇਲਾਜ਼ ਦੌਰਾਨ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਬਿੰਦਰ ਸਿੰਘ ਵੱਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਗੁਰਬਿੰਦਰ ਸਿੰਘ ਨੇ 11ਵੀਂ ਜਮਾਤ ਪਾਸ ਕੀਤੀ ਹੋਈ ਸੀ। ਉਨ੍ਹਾਂ ਦੱਸਿਆ ਉਹ ਆਪਣੇ ਪਿਤਾ ਸੁਖਵਿੰਦਰ ਸਿੰਘ ਦਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਰਿਵਾਲਵਰ ਵਿੱਚੋਂ ਗੋਲੀ ਚੱਲ ਗਈ। ਗੋਲੀਆਂ ਦੀ ਆਵਾਜ਼ ਸੁਣ ਕੇ ਸਾਰੇ ਲੋਕ ਘਬਰਾ ਗਏ। ਉਨ੍ਹਾਂ ਜਦੋਂ ਦੇਖਿਆ ‘ਤਾਂ ਉਹ ਜ਼ਖ਼ਮੀ ਹੋ ਕੇ ਉੱਥੇ ਹੀ ਡਿੱਗ ਗਿਆ ਸੀ।

ਇਸ ਦੌਰਾਨ ਰਿਸ਼ਤੇਦਾਰਾਂ ਨੇ ਤੁਰੰਤ ਗੁਰਬਿੰਦਰ ਸਿੰਘ ਨੂੰ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਪਰ ਉੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਜਸਵੀਰ ਸਿੰਘ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਉਣ ‘ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। 17 ਸਾਲਾਂ ਪੁੱਤ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰਕ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

Leave a Reply

Your email address will not be published. Required fields are marked *

Visitor : Visitor