ਸੰਜੀਵ ਜਿੰਦਲ
ਮਾਨਸਾ, 3 ਅਪ੍ਰੈਲ 2023 : ਜਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾਂ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਅਦਾਲਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲੇ ਵਿਚ ਹੁੱਕਾਬਾਰਾਂ ’ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਹਿੱਤ ਆਮ ਪਬਲਿਕ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 31 ਮਈ 2023 ਤੱਕ ਲਾਗੂ ਰਹੇਗਾ।

