Visitor : Visitor
,

ਅੰਮ੍ਰਿਤਸਰ : ਘਰ ਨੂੰ ਲੱਗੀ ਅੱਗ, ਮਾਤਾ-ਪਿਤਾ ਤੇ  9 ਸਾਲਾਂ ਬੱਚੇ ਦੀ ਮੌਤ, 4 ਗੰਭੀਰ ਜ਼ਖਮੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕਾ ਨਿਵਾਸੀਆਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪੰਜਾਬ ਦੇ ਅੰਮ੍ਰਿਤਸਰ ‘ਚ ਰੋਜ਼ ਇਨਕਲੇਵ ਸਥਿਤ ਇਕ ਘਰ ‘ਚ ਦੇਰ ਰਾਤ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਇਸ ਦਰਦਨਾਕ ਹਾਦਸੇ ‘ਚ 3 ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ, ਜਦਕਿ 4 ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਘਰ ‘ਚ ਲੋਕਾਂ ਦੀ ਮੌਤ ਦਮ ਘੁੱਟਣ ਕਾਰਨ ਹੋਈ ਹੈ।

ਮੰਗਲਵਾਰ-ਬੁੱਧਵਾਰ ਦੀ ਦੇਰ ਰਾਤ ਇਸਲਾਮਾਬਾਦ ਦੇ ਰੋਜ਼ ਐਨਕਲੇਵ ਸਥਿਤ ਕੋਠੀ ਨੰਬਰ 18 ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਅੱਗ ਲੱਗੀ ਤਾਂ ਲੋਕਾਂ ਨੇ ਇਸ ‘ਤੇ ਕਾਬੂ ਪਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਨਹੀਂ ਮਿਲੀ। ਇਸ ‘ਤੋਂ ਬਾਅਦ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ।

ਸੂਚਨਾ ਮੁਤਾਬਕ ਘਰ ‘ਚ ਅੱਗ ਲੱਗਣ ਦੌਰਾਨ ਅੰਦਰ ਸੱਤ ਲੋਕ ਸੁੱਤੇ ਹੋਏ ਸਨ। ਜਦੋਂ ਉਹ ਜਾਗੇ ਤਾਂ ਅੱਗ ਇੰਨੀ ਵੱਧ ਚੁੱਕੀ ਸੀ ਕਿ ਉਹ ਬਾਹਰ ਨਹੀਂ ਨਿਕਲ ਸਕੇ। ਇਸ ਕਾਰਨ 3 ਲੋਕਾਂ ਦੀ ਮੌਕੇ ‘ਤੇ ਹੀ ਜ਼ਿੰਦਾ ਸੜ ਕੇ ਮਰ ਗਏ। ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ (40), ਮਨਦੀਪ ਕੌਰ (39) ਅਤੇ ਪੁੱਤਰ ਦਿਲਪ੍ਰੀਤ (9) ਵਜੋਂ ਹੋਈ ਹੈ। ਇਸ ਦੇ ਨਾਲ ਹੀ ਦੂਜੇ ਕਮਰੇ ਵਿੱਚ ਸਹਿਜ, ਦਿਲਵੰਸ਼, ਕਿਰਨ ਅਤੇ ਸੁਖਮਨ ਸੌਂ ਰਹੇ ਸਨ। ਅੱਗ ਨਾਲ ਉਹ ਵੀ ਝੁਲਸ ਗਏ ਪਰ ਉਨ੍ਹਾਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ।

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲਹਿ ਜ਼ਖਮੀਆਂ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਆਸ-ਪਾਸ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਕਾਰਨ ਪੂਰੇ ਘਰ ਵਿੱਚ ਧੂੰਆਂ ਫੈਲ ਗਿਆ ਸੀ। ਸੁੱਤੇ ਪਏ ਪਰਿਵਾਰ ਦਾ ਧੂੰਏਂ ਕਾਰਨ ਦਮ ਘੁੱਟ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

Leave a Reply

Your email address will not be published. Required fields are marked *

Visitor : Visitor