Visitor : Visitor

6 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਲੱਗੇਗਾ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ

ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਵੀਨਤਮ ਤਕਨੀਕੀ ਜਾਣਕਾਰੀ ਸੰਜੀਵ ਜਿੰਦਲ ਮਾਨਸਾ, 5 ਅਪ੍ਰੈਲ 2023   :ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ 06 ਅਪ੍ਰੈਲ 2023 ਨੂੰ ਸਵੇਰੇ 09.30 ਵਜੇ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਕਿਸਾਨ ਸਿਖਲਾਈ…

ਕੈਂਪ ਦੌਰਾਨ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਦਿੱਤੀ ਜਾਵੇਗੀ ਨਵੀਨਤਮ ਤਕਨੀਕੀ ਜਾਣਕਾਰੀ

ਸੰਜੀਵ ਜਿੰਦਲ

ਮਾਨਸਾ, 5 ਅਪ੍ਰੈਲ 2023   :ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ 06 ਅਪ੍ਰੈਲ 2023 ਨੂੰ ਸਵੇਰੇ 09.30 ਵਜੇ ਨਵੀਂ ਅਨਾਜ ਮੰਡੀ ਮਾਨਸਾ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਕੀਤਾ ਜਾਵੇਗਾ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਹ.ਜ.) ਸ਼੍ਰੀ ਜਸਵੰਤ ਸਿੰਘ ਵੱਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਖੇਤੀ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਖੇਤੀਬਾੜੀ ਮਾਹਿਰਾਂ ਵੱਲੋਂ ਆਪਣੇ ਵਿਚਾਰ ਕਿਸਾਨ ਭਰਾਵਾਂ ਨਾਲ ਸਾਂਝੇ ਕੀਤੇ ਜਾਣਗੇ। ਉਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਕੈਂਪ ਵਿੱਚ ਆ ਕੇ ਖੇਤੀਬਾੜੀ ਮਾਹਿਰਾਂ ਵੱਲੋਂ ਸਾਂਝੀਆਂ ਕੀਤੀਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਦਾ ਲਾਹਾ ਜ਼ਰੂਰ ਲੈਣ।  

Leave a Reply

Your email address will not be published. Required fields are marked *

Visitor : Visitor