Visitor : Visitor
,

Breaking : ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ  ਚੋਂ ਕੱਢਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਜਲੰਧਰ , 5 ਅਪ੍ਰੈਲ 2023 : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ ‘ਚ ਰਿੰਕੂ ‘ਤੇ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਜਲੰਧਰ , 5 ਅਪ੍ਰੈਲ 2023 : ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵਿਚਾਲੇ ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੰਜਾਬ ਕਾਂਗਰਸ ਦੇ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ਨੂੰ ਪਾਰਟੀ ‘ਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਆਪਣੇ ਪੱਤਰ ‘ਚ ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।

ਪਿਛਲੇ 1 ਹਫਤੇ ਤੋਂ ਸੁਸ਼ੀਲ ਰਿੰਕੂ ਬਾਰੇ ਚਰਚਾ ਹੈ ਕਿ ਉਹ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਦੇਰ ਰਾਤ ਤੋਂ ਹੀ ਚਰਚਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਗਵਾੜਾ ਪਹੁੰਚ ਰਹੇ ਹਨ ਅਤੇ ਇਸੇ ਪ੍ਰੋਗਰਾਮ ‘ਚ ਸੁਸ਼ੀਲ ਰਿੰਕੂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਜਾਵੇਗਾ। ਸੁਸ਼ੀਲ ਰਿੰਕੂ ਦਾ ਕਾਂਗਰਸ ਛੱਡਣਾ ਪਾਰਟੀ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ ਅਤੇ ਲੋਕ ਸਭਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਹੀ ਸੁਸ਼ੀਲ ਰਿੰਕੂ ਨੂੰ ਕਾਂਗਰਸ ਦੇ ਖਿਲਾਫ ਮੈਦਾਨ ‘ਚ ਉਤਾਰ ਸਕਦੀ ਹੈ।

Leave a Reply

Your email address will not be published. Required fields are marked *

Visitor : Visitor