ਸੰਜੀਵ ਜਿੰਦਲ ( Prime Post Punjab )
ਮਾਨਸਾ, 6 ਅਪ੍ਰੈਲ 2023 : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵਿਖੇ 11 ਅਪ੍ਰੈਲ 2023 ਦਿਨ ਮੰਗਲਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ 11 ਅਪ੍ਰੈਲ 2023 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵਿਖੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 16000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।