ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ : ਬੀਤੇ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਵਿਭਾਗ ਨੇ ਟਾਪ ਗੈਂਗਸਟਰਾਂ ਦੀ ਸੂਚੀ ਜਾੀ ਕੀਤੀ ਸੀ। ਹੁਣ ਕੇਂਦਰੀ ਜਾਂਚ ਏਜੰਸੀ NIA ਨੇ ਪੰਜਾਬ ਦੇ 57 ਗੈਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਸੂਬਾ ਸਰਕਾਰ ਨੂੰ ਪੱਤਰ ਭੇਜ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦਾ ਰਿਕਾਰਡ ਮੰਗਿਆ ਹੈ। ਸੂਤਰਾਂ ਮੁਤਾਬਕ ਜ਼ਿਲਾ ਪੱਧਰ ‘ਤੇ ਪ੍ਰਸ਼ਾਸਨ ਨੇ ਆਪਣੇ ਇਲਾਕੇ ‘ਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਂ ‘ਤੇ ਦਰਜ ਜਾਇਦਾਦਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
NIA ਦੀ ਸ਼ੁਰਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪੰਜਾਬ ਦੇ 57 ਗੈਂਗਸਟਰਾਂ ਅਤੇ ਅੱਤਵਾਦੀਆਂ ਨੇ ਅਪਰਾਧ ਰਾਹੀਂ ਪੈਸਾ ਕਮਾ ਕੇ ਵੱਡੀ ਜਾਇਦਾਦ ਬਣਾਈ ਹੈ। NIA ਤੋਂ ਪੱਤਰ ਮਿਲਣ ਤੋਂ ਬਾਅਦ ਰਾਜ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਪੱਤਰ ਲਿਖ ਕੇ ਗੈਂਗਸਟਰਾਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ। NIA ਵੱਲੋਂ ਸੂਚੀਬੱਧ ਕੀਤੇ ਗਏ 57 ਨਾਮੀ ਅਪਰਾਧੀਆਂ ਅਤੇ ਅੱਤਵਾਦੀਆਂ ਵਿੱਚੋਂ 12 ਗੈਂਗਸਟਰਾਂ ਦੀਆਂ ਫਿਰੋਜ਼ਪੁਰ ਵਿੱਚ ਜਾਇਦਾਦਾਂ ਹਨ। ਤਰਨਤਾਰਨ ਵਿੱਚ 11 ਅਤੇ ਅੰਮ੍ਰਿਤਸਰ ਵਿੱਚ 10 ਗੈਂਗਸਟਰਾਂ ਨੇ ਦੌਲਤ ਬਣਾਈ ਹੈ। ਇਸ ਤੋਂ ਇਲਾਵਾ ਕਪੂਰਥਲਾ, ਮੋਗਾ, ਮੋਹਾਲੀ, ਫਾਜ਼ਿਲਕਾ, ਮੁਕਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਵੀ ਅਪਰਾਧੀਆਂ ਅਤੇ ਅੱਤਵਾਦੀਆਂ ਨੇ ਜਾਇਦਾਦਾਂ ਬਣਾਈਆਂ ਹਨ।

