ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਇਸ ਸਮੇਂ ਸਰਕਾਰੀ ਦਫਤਰਾਂ ਨਾਲ ਜੁੜੀ ਹੋਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ 2 ਮਈ ਤੋਂ ਦਫ਼ਤਰ ਸਵੇਰੇ 7.30 ਵਜੇ ਤੋਂ ਖੁੱਲ੍ਹਣਗੇ ਅਤੇ ਦੁਪਹਿਰ 2 ਵਜੇ ਬੰਦ ਹੋਣਗੇ।
ਜਾਰੀ ਕੀਤੇ ਗਏ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹਿਣਗੇ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਇਸ ਨਾਲ ਬਿਜਲੀ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਕਈ ਲੋਕਾਂ ਦੀ ਰਾਏ ਲਈ ਗਈ ਹੈ ਅਤੇ ਉਨ੍ਹਾਂ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਨਾਲ ਹੀ ਸਟਾਫ ਨੇ ਇਹ ਵੀ ਕਿਹਾ ਕਿ ਸਮੇਂ ਸਿਰ ਘਰ ਆਉਣ ਨਾਲ ਉਨ੍ਹਾਂ ਨੂੰ ਬੱਚਿਆਂ ਨਾਲ ਜ਼ਿਆਦਾ ਸਮਾਂ ਬਿਤਾਉਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਬਿਜਲੀ ਬੋਰਡ ਨੇ ਕਿਹਾ ਕਿ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੋਰਡ ਦਾ ਲੋਡ ਆਪਣੇ ਸਿਖਰ ‘ਤੇ ਰਹਿੰਦਾ ਹੈ, ਇਸ ਲਈ ਜੇਕਰ ਸਰਕਾਰੀ ਦਫ਼ਤਰ ਦੁਪਹਿਰ 2 ਵਜੇ ਤੱਕ ਬੰਦ ਰਹਿਣ ਤਾਂ ਇਸ ਨਾਲ ਬਿਜਲੀ ਬੋਰਡ ‘ਤੇ ਜ਼ਿਆਦਾ ਬੋਝ ਨਹੀਂ ਪਵੇਗਾ।











