Visitor : Visitor
,

ਲੁਧਿਆਣਾ ‘ਚ ਵਪਾਰੀ ਦਾ ਕਤਲ,ਨਕਾਬਪੋਸ਼ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ,11 ਅਪ੍ਰੈਲ 2023 : ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ ਵਿੱਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ,11 ਅਪ੍ਰੈਲ 2023 : ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ ਵਿੱਚ ਇੱਕ ਵਪਾਰੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕਾਰੋਬਾਰੀ ਮਨਜੀਤ ਸਿੰਘ ਸੋਮਵਾਰ ਰਾਤ ਨੂੰ ਐਕਟਿਵਾ ‘ਤੇ ਆਪਣੇ ਘਰ ਜਾ ਰਿਹਾ ਸੀ। ਉਦੋਂ ਦੋ ਹਥਿਆਰਬੰਦ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮਨਜੀਤ ਸਿੰਘ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।ਮਨਜੀਤ ਕੋਚਰ ਬਾਜ਼ਾਰ ਵਿੱਚ ਜੁੱਤੀਆਂ ਦਾ ਵਪਾਰੀ ਹੈ। ਦੁਕਾਨ ਬੰਦ ਕਰਕੇ ਵਾਪਸ ਪਰਤਦੇ ਸਮੇਂ ਉਹ ਪਨੀਰ ਅਤੇ ਸਬਜ਼ੀਆਂ ਆਦਿ ਖਰੀਦਣ ਲਈ ਰਸਤੇ ਵਿੱਚ ਰੁਕ ਗਿਆ। ਸ਼ਰਮਾ ਸਵੀਟਸ ਨੇੜੇ ਬਦਮਾਸ਼ਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।ਉਨ੍ਹਾਂ ਨੇ ਲੋਕਾਂ ਤੋਂ ਮਦਦ ਦੀ ਗੁਹਾਰ ਵੀ ਲਗਾਈ। ਬਦਮਾਸ਼ਾਂ ਦੇ ਹੱਥਾਂ ‘ਚ ਤੇਜ਼ਧਾਰ ਹਥਿਆਰ ਹੋਣ ਕਾਰਨ ਕੋਈ ਵੀ ਉਸ ਨੂੰ ਬਚਾਉਣ ਨਹੀਂ ਆਇਆ, ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਕਤਲ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲੀਸ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।

Leave a Reply

Your email address will not be published. Required fields are marked *

Visitor : Visitor