ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ navodaya.gov.in ’ਤੇ ਜਾ ਕੇਡਾਊਨਲੋਡ ਕੀਤੇ ਜਾ ਸਕਦੇ ਹਨ ਰੋਲ ਨੰਬਰ : ਪ੍ਰਿੰਸੀਪਲ
ਸੰਜੀਵ ਜਿੰਦਲ ( Prime Post Punjab )
ਮਾਨਸਾ, 11 ਅਪ੍ਰੈਲ 2023 : ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ ਸੈਸ਼ਨ 2023-24 ਦੌਰਾਨ ਜਮਾਤ ਛੇਵੀਂ ਦੇ ਦਾਖਲੇ ਲਈ ਜ਼ਿਲ੍ਹੇ ਦੇ ਵੱਖ ਵੱਖ ਸੈਂਟਰਾਂ ’ਤੇ 29 ਅਪ੍ਰੈਲ, 2023 ਦਿਨ ਸ਼ਨੀਵਾਰ ਨੂੰ ਹੋਣ ਵਾਲੀ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ 2023 ਲਈ ਨਵੋਦਿਆ ਵਿਦਿਆਲਾ ਸਮਿਤੀ ਵੱਲੋਂ ਪ੍ਰਵੇਸ਼ ਪੱਤਰ ਜਾਰੀ ਕਰ ਦਿੱਤੇ ਗਏ ਹਨ ।
ਪ੍ਰਿੰਸੀਪਲ, ਜਵਾਹਰ ਨਵੋਦਿਆ ਵਿਦਿਆਲਿਆ ਸ੍ਰੀਮਤੀ ਸੋਨੀਆ ਕੁਮਾਰ ਨੇ ਚੋਣ ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਵੀ ਪ੍ਰੀਖਿਆਰਥੀਆਂ ਨੇ ਆਨਲਾਈਨ ਜਾਂ ਆਫਲਾਈਨ ਵਿਧੀ ਰਾਹੀਂ ਦਾਖਲਾ ਫਾਰਮ ਭਰੇ ਸਨ, ਉਨ੍ਹਾਂ ਦੇ ਰੋਲ ਨੰਬਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ navodaya.gov.in ’ਤੇ ਜਾ ਕੇ ਡਾਊਨਲੋਡ ਕੀਤੇ ਜਾ ਸਕਦੇ ਹਨ । ਰੋਲ ਨੰਬਰ ਡਾਊਨ ਲੋਡ ਕਰਨ ਵਿਚ ਜੇਕਰ ਕਿਸੇ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਬੀ.ਪੀ.ਈ. ਓ. ਦਫਤਰ ਜਾਂ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਉਨ੍ਹਾਂ ਪ੍ਰੀਖਿਆਰਥੀਆਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰਾਂ ’ਤੇ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬੀ. ਪੀ. ਈ. ਓ. ਸਾਹਿਬਾਨ, ਸੈਂਟਰ ਹੈੱਡ ਟੀਚਰ ਸਾਹਿਬਾਨ ਅਤੇ ਅਧਿਆਪਕ ਸਾਹਿਬਾਨਾਂ ਨੂੰ ਇਸ ਚੋਣ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਦੀ ਅਪੀਲ ਕੀਤੀ।

