ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸਨੌਰ ਤੋਂ ਚੌੜਾ ਰੋਡ ਸਥਿਤ ਸਕੂਲ ਦੇ 12 ਸਾਲਾ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਕਸ਼ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ 6ਵੀਂ ਕਲਾਸ ਦੇ ਦਕਸ਼ ਦੇ ਆਟੋ ਦਾ ਟਾਇਰ ਖੱਡ ਵਿਚ ਡਿੱਗ ਗਿਆ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ ਤੇ ਉਸ ਦੀ ਜਾਨ ਚਲੀ ਗਈ।
ਮ੍ਰਿਤਕ ਪਟਿਆਲਾ ਦੇ ਨਾਲ ਲਗੱਦੇ ਬਹਾਦਰਗੜ੍ਹ ਦਾ ਰਹਿਣ ਵਾਲਾ ਸੀ ਅਤੇ ਅੱਜ ਸਵੇਰੇ ਸਕੂਲ ਦੀ ਵੈਨ ਖਰਾਬ ਹੋਣ ਕਾਰਨ ਉਹ ਆਟੋ ਰਿਕਸ਼ਾ ਵਿਚ ਸਕੂਲ ਜਾ ਰਿਹਾ ਸੀ। ਸੜਕ ਦੀ ਖਸਤਾ ਹਾਲਤ ਕਾਰਨ ਹਾਦਸਾ ਵਾਪਰ ਗਿਆ। ਹਾਦਸੇ ਵਿਚ ਦਕਸ਼ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਦਕਸ਼ ਨੇ ਦਮ ਤੋੜ ਦਿੱਤਾ।
ਮ੍ਰਿਤਕ ਦਕਸ਼ ਦੇ ਪਿਤਾ ਸੰਦੀਪ ਸ਼ਰਮਾ ਇਕ ਫੈਕਟਰੀ ਵਿਚ ਕੰਮ ਕਰਦੇ ਹਨ ਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

