ਚੰਨੀ ਵੱਲੋਂ ਸਮਾਂ ਮੰਗਣ ‘ਤੇ ਵਿਜੀਲੈਂਸ ਨੇ 29 ਅਪ੍ਰੈਲ ਤੱਕ ਪੇਸ਼ ਹੋਣ ਲਈ ਕਿਹਾ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ,12 ਅਪ੍ਰੈਲ 2023 :ਮੀਡੀਆ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।ਉਨ੍ਹਾਂ ਨੇ ਵਿਜੀਲੈਂਸ ਤੋਂ ਹੋਰ ਸਮਾਂ ਮੰਗਿਆ ਹੈ।ਵਿਜੀਲੈਂਸ ਵਲੋਂ 29 ਅਪ੍ਰੈਲ ਤੱਕ ਪੇਸ਼ ਹੋਣ ਲਈ ਟਾਈਮ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਨ ਭੇਜੇ ਗਏ ਸੀ ਜਿਸ ਵਿਚ ਉਨ੍ਹਾਂ ਨੂੰ ਅੱਜ 12 ਅਪ੍ਰੈਲ ਨੂੰ ਮੋਹਾਲੀ ਹੈੱਡ ਆਫਿਸ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ।ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ਵਿੱਚ ਸ਼ਾਮਲ ਹੋ ਸਕਦੇ ਹਨ।ਕਾਂਗਰਸ ਆਗੂ ਚਰਨਜੀਤ ਸਿੰਘ ਚੰਨੀ ਤੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਕਰਨੀ ਹੈ। ਇਸ ਤੋਂ ਪਹਿਲਾਂ ਚੰਨੀ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਜਾ ਚੁੱਕਾ ਹੈ।
ਵਿਜੀਲੈਂਸ ਸੂਤਰਾਂ ਅਨੁਸਾਰ ਚੰਨੀ ਦੀ ਜਾਇਦਾਦ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰ ਲਈ ਗਈ ਹੈ। ਚੰਨੀ ਦੇ ਜਾਂਚ ਵਿਚ ਸ਼ਾਮਲ ਹੋਣ ਤੋਂ ਬਾਅਦ, ਉਸ ਦੀ ਮਾਲਕੀ ਵਾਲੀ ਜਾਇਦਾਦ ਦਾ ਵਿਜੀਲੈਂਸ ਕੋਲ ਮੌਜੂਦ ਰਿਕਾਰਡ ਨਾਲ ਮਿਲਾਨ ਕੀਤਾ ਜਾਵੇਗਾ।











