Visitor : Visitor
, ,

ਵੱਡੀ ਖ਼ਬਰ : ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਤੜਕਸਾਰ ਫਾਇਰਿੰਗ, 4 ਮੌਤਾਂ, ਇਲਾਕਾ ਸੀਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਸਵੇਰੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ। ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਠਿੰਡਾ ‘ਚ ਸਥਿਤ ਆਰਮੀ ਏਰੀਏ ‘ਚ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ। ਫੌਜ ਨੇ ਛਾਉਣੀ ਖੇਤਰ ਨੂੰ ਸੀਲ ਕਰ ਦਿੱਤਾ ਹੈ। ਫੌਜ ਦੀ ਦੱਖਣੀ ਪੱਛਮੀ ਕਮਾਂਡ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅੱਜ ਸਵੇਰੇ 4.35 ਵਜੇ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਗੋਲੀਬਾਰੀ ਹੋਈ। ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

ਇੱਕ ਸੀਨੀਅਰ ਅਧਿਕਾਰੀ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲੀਬਾਰੀ ਦੇ ਤਰੁੰਤ ਬਾਅਦ ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਸਰਗਰਮ ਕੀਤਾ ਗਿਆ ਸੀ। ਇਲਾਕੇ ਨੂੰ ਘੇਰ ਲਿਆ ਗਿਆ ਅਤੇ ਸੀਲ ਕਰ ਦਿੱਤਾ ਗਿਆ।

Early morning firing in

ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ ਅਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰੱਖਿਆ ਮੰਤਰਾਲੇ ਅਤੇ ਆਰਮੀ ਹੈੱਡਕੁਆਰਟਰ ਤੋਂ ਇਲਾਵਾ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਵੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਬਠਿੰਡਾ ਇੱਕ ਮਹੱਤਵਪੂਰਨ ਫੌਜੀ ਸਥਾਪਨਾ ਹੈ ਅਤੇ ਇੱਥੇ 10 ਕੋਰ ਦਾ ਹੈੱਡਕੁਆਰਟਰ ਹੈ, ਜੋ ਜੈਪੁਰ ਸਥਿਤ ਦੱਖਣੀ ਪੱਛਮੀ ਕਮਾਂਡ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਇਹ ਸਟੇਸ਼ਨ ਵੱਡੀ ਗਿਣਤੀ ਵਿੱਚ ਕਾਰਜਸ਼ੀਲ ਫੌਜੀ ਯੂਨਿਟਾਂ ਅਤੇ ਹੋਰ ਸਥਿਰ ਅਦਾਰਿਆਂ ਦਾ ਘਰ ਵੀ ਹੈ। ਅਜੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor