ਸਹਾਇਕ ਕਮਿਸ਼ਨਰ ਨੇ ਸੇਵਾ ਕੇਂਦਰਾਂ ਦੀ ਪੈਡੰਸੀ ਦੀ ਸਮੀਖਿਆ ਕੀਤੀ
ਸੰਜੀਵ ਜਿੰਦਲ ( Prime Post Punjab )
ਮਾਨਸਾ, 12 ਅਪ੍ਰੈਲ 2023 :ਸੇਵਾ ਕੇਂਦਰਾਂ ਦੀਆਂ ਵੱਖ ਵੱਖ ਸੇਵਾਵਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਸੇਵਾ ਪੈਡੰਸੀ ਵਿਚ ਨਾ ਆਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਨੇ ਸਥਾਨਕ ਬੱਚਤ ਭਵਨ ਵਿਖੇ ਮਹੀਨਾਵਾਰ ਮੀਟਿੰਗ ਦੌਰਾਨ ਸੇਵਾ ਕੇਂਦਰ ਤੋਂ ਮਿਲਣ ਵਾਲੀਆਂ ਵੱਖ ਵੱਖ ਸੇਵਾਵਾਂ ਦੀ ਪੈਡੰਸੀ ਦੀ ਸਮੀਖਿਆ ਕਰਨ ਮੌਕੇ ਕੀਤਾ।
ਉਨ੍ਹਾਂ ਇਸ ਮੌਕੇ ਅਧਿਕਾਰੀਆਂ ਪਾਸੋਂ ਲੰਬਿਤ ਪੈਡੰਸੀ ਦਾ ਜਾਇਜ਼ਾ ਲਿਆ ਅਤੇ ਪੈਡੰਸੀ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਿਨ੍ਹਾਂ ਵਜ੍ਹਾ ਪਈ ਪੈਡੰਸੀ ਬਰਦਾਸ਼ਤਯੋਗ ਨਹੀਂ ਹੋਵੇਗੀ, ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਅੰਦਰ ਵੱਖ-ਵੱਖ ਸੇਵਾਵਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ।

