ਸੰਜੀਵ ਜਿੰਦਲ ( Prime Post Punjab )
ਮਾਨਸਾ 13 ਅਪ੍ਰੈਲ 2023 : ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਵੈਸਾਖੀ ਦੇ ਮੌਕੇ ਤੇ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਪੰਜਾਬੀ ਸਭਿਆਚਾਰਕ ਪਹਿਰਾਵੇ ਵਿੱਚ ਕਵਿਤਾ, ਭੰਗੜਾ ਅਤੇ ਗਿੱਧਾ ਪਾ ਕੇ ਬਹੁਤ ਧੂਮਧਾਮ ਨਾਲ ਵਿਸਾਖੀ ਤਿਉਹਾਰ ਮਨਾਇਆ ਗਿਆ।
ਸਕੂਲ ਸਟਾਫ ਦੁਆਰਾ ਵਿਸਾਖੀ ਦੇ ਪਾਵਨ ਦਿਹਾੜੇ ਸੰਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਤਿਉਹਾਰ ਦੀ ਪਰੰਪਰਾ 1699 ਈਸਵੀ ਵਿੱਚ ਸਿੱਖਾਂ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਨੀਂਹ ਰੱਖ ਕੇ ਸ਼ੁਰੂ ਕੀਤੀ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾਇਆ ਅਤੇ ਖੁਦ ਵੀ ਉਹਨਾਂ ਦੇ ਹੱਥਾਂ ਅਮ੍ਰਿਤ ਛਕਿਆ।ਇਸ ਤਰ੍ਹਾਂ ਉਹਨਾਂ ਨੇ ਜਾਤ-ਪਾਤ ਦੇ ਭੇਦ-ਭਾਵ ਨੂੰ ਖਤਮ ਕਰ ਦਿੱਤਾ l

ਮੁੱਖ ਅਧਿਆਪਕ ਵਿਨੋਦ ਰਾਣਾ ਜੀ ਨੇ ਵਿਦਿਆਰਥੀਆਂ ਦੀ ਸਰਾਹਨਾ ਕੀਤੀ ਅਤੇ ਭਾਰਤੀ ਤਿਉਹਾਰਾਂ ਨੂੰ ਧੂਮਧਾਮ ਨਾਲ ਮਨਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਅਸੀਂ ਆਪਣੀ ਸੰਸਕ੍ਰਿਤੀ ਵਿਰਾਸਤ ਨੂੰ ਨਾਲ ਲੈ ਕੇ ਉੱਜਵਲ ਭਵਿੱਖ ਦਾ ਨਿਰਮਾਣ ਕਰ ਸਕੀਏ।

