ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਦੀ ਟੀਮ ਉਸ ਨੂੰ ਲੈਣ ਲਈ ਅੱਜ ਸੋਮਵਾਰ ਨੂੰ ਬਠਿੰਡਾ ਜੇਲ੍ਹ ਪਹੁੰਚੀ। ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ। ਸੂਤਰਾਂ ਮੁਤਾਬਕ ਗੁਜਰਾਤ ਪੁਲਿਸ ਇਸ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੂੰ ਵੀ ਰਿਮਾਂਡ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ।

