ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੀ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਹੈ। ਇਮੀਗ੍ਰੇਸ਼ਨ ਵਿਭਾਗ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੀ ਪਤਨੀ ਲੰਡਨ ਜਾਣ ਦੇ ਮੂਡ ਵਿੱਚ ਸੀ। ਪੰਜਾਬ ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਭਗੌੜੇ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਲੰਡਨ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕ ਲਿਆ ਗਿਆ।
ਪੰਜਾਬ ਪੁਲਿਸ ਦੇ ਇੱਕ ਸੂਤਰ ਨੇ ਦੱਸਿਆ, “ਅਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਹਾਲੇ ਤੱਕ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਇਮੀਗ੍ਰੇਸ਼ਨ ਵਿਭਾਗ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।”
ਅੰਮ੍ਰਿਤਪਾਲ ਸਿੰਘ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਵਿੱਚ ਸਰਗਰਮ ਹੈ ਅਤੇ ਅਕਸਰ ਹਥਿਆਰਬੰਦ ਸਮਰਥਕਾਂ ਵਿੱਚ ਘਿਰਿਆ ਦੇਖਿਆ ਜਾਂਦਾ ਹੈ। ਉਹ ਖਾਲਿਸਤਾਨੀ ਵੱਖਵਾਦੀ ਅਤੇ ਅੱਤਵਾਦੀ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਪੈਰੋਕਾਰ ਹੋਣ ਦਾ ਦਾਅਵਾ ਕਰਦਾ ਹੈ ਅਤੇ ਉਸਦੇ ਸਮਰਥਕਾਂ ਵਿੱਚ “ਭਿੰਡਰਾਂਵਾਲੇ 2.0” ਵਜੋਂ ਜਾਣਿਆ ਜਾਂਦਾ ਹੈ।18 ਮਾਰਚ ਨੂੰ ਅੰਮ੍ਰਿਤਪਾਲ ਜਲੰਧਰ ‘ਚ ਪੁਲਸ ਹਿਰਾਸਤ ‘ਚੋਂ ਆਪਣਾ ਭੇਸ ਅਤੇ ਗੱਡੀ ਬਦਲ ਕੇ ਫਰਾਰ ਹੋ ਗਿਆ ਸੀ।

