ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ
ਜੰਮੂ : ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਅੱਤਵਾਦੀਆਂ ਨੇ ਫੌਜ ਦੇ ਇੱਕ ਟਰੱਕ ਉੱਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਅੱਤਵਾਦੀਆਂ ਵਲੋਂ ਗੋਲੀਬਾਰੀ ਕੀਤੀ ਗਈ, ਜਿਸ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਗੋਲੀਬਾਰੀ ਦੌਰਾਨ ਫੌਜ ਦੇ ਟਰੱਕ ਨੂੰ ਅੱਗ ਲੱਗ ਗਈ। ਇਸ ਗੱਲ ਦੀ ਸੰਭਾਵਨਾ ਹੈ ਕਿ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ ਹੈ।
ਫੌਜ ਨੇ ਦੱਸਿਆ ਕਿ ਮੀਂਹ ਕਾਰਨ ਵਿਜ਼ੀਬਿਲਟੀ ਘੱਟ ਸੀ, ਜਿਸ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਇਕ ਹੋਰ ਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਸ਼ਹੀਦ ਹੋਏ ਜਵਾਨ ਅੱਤਵਾਦੀ ਵਿਰੋਧੀ ਮੁਹਿੰਮ ਲਈ ਤਾਇਨਾਤ ਸਨ।

ਇਹ ਹਾਦਸਾ ਭਟਾਦੁਦੀਆ ਇਲਾਕੇ ਵਿੱਚ ਵਾਪਰਿਆ। ਸੂਚਨਾ ਮਿਲਦੇ ਹੀ ਫੌਜ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ।