ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 21 ਅਪ੍ਰੈਲ 2023 : ਬੀਤੇ ਕੱਲ੍ਹ ਜੰਮੂ ਕਸ਼ਮੀਰ ਦੇ ਪੁੰਛ ਖੇਤਰ ਵਿੱਚ ਫੌਜੀ ਜਵਾਨਾਂ ਦੇ ਵਾਹਨ ਉਤੇ ਕੀਤੇ ਗਏ ਹਮਲੇ ਵਿੱਚ ਪੰਜ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਹੋਏ ਜਵਾਨਾਂ ਵਿੱਚ 4 ਪੰਜਾਬ ਤੋਂ ਹਨ। ਇਸ ਹਮਲੇ ਵਿੱਚ ਇਕ ਹੋਰ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਹਮਲਾ ਉਸ ਸਮੇਂ ਹੋਇਆ ਸੀ ਜਦੋਂ ਫੌਜ ਦਾ ਵਾਹਨ ਪੁਣਛ ਜ਼ਿਲ੍ਹੇ ‘’ਚ ਭਿੰਬਰ ਗਲੀ ਤੋਂ ਸੰਗੀਓਟ ਵੱਲ ਜਾ ਰਿਹਾ ਸੀ।
ਇਸ ਹਮਲੇ ਵਿੱਚ ਪੰਜਾਬ ਤੋਂ ਸ਼ਹੀਦ ਜਵਾਨਾਂ ਵਿਚ ਮਨਦੀਪ ਸਿੰਘ, ਸੇਵਕ ਸਿੰਘ, ਹਰਕ੍ਰਿਸ਼ਨ ਸਿੰਘ, ਕੁਲਵੰਤ ਸਿੰਘ ਅਤੇ ਦੇਬਅਸ਼ੀਸ਼ ਬਸਵਾਲ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ


