ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਆਪ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।ਵਿਜੀਲੈਂਸ ਵੱਲੋਂ ਗੋਲਡੀ ਕੰਬੋਜ ਦੇ ਪਿਤਾ ਉਤੇ ਰਿਸ਼ਵਤ ਦੇ ਦੋਸ਼ਾਂ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ ਪ੍ਰਾਪਰਟੀ ਡੀਲਰ ਸੁਨੀਲ ਕੁਮਾਰ ਵੱਲੋਂ ਪੁਲਿਸ ਨੂੰ ਇਸ ਸੰਬੰਧੀ ਸ਼ਿਕਾਇਤ ਦਿੱਤੀ ਗਈ ਸੀ।ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਰਾਣੂ ਬਾਈ ਨਾਂ ਦੀ ਔਰਤ ਉਸ ਕੋਲ ਮਕਾਨ ਦਿਖਾਉਣ ਲਈ ਆਈ ਸੀ ਅਤੇ ਉਹ ਉਸ ਨੂੰ ਘਰ ਦਿਖਾਉਣ ਲਈ ਇੱਕ ਜਗ੍ਹਾ ਲੈ ਗਿਆ ਸੀ।ਡੀਲਰ ਨੇ ਅੱਗੇ ਦੱਸਿਆ ਕਿ ਉਸੇ ਦਿਨ ਸ਼ਾਮ ਨੂੰ ਉਸ ਨੂੰ ਰਾਣੂ ਬਾਈ ਦਾ ਫੋਨ ਆਇਆ ਕਿ ਮੇਰੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਸਾਡੇ ਦੋਵਾਂ ਦਾ ਅਫੇਅਰ ਚੱਲ ਰਿਹਾ ਹੈ।ਡੀਲਰ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਮੈਨੂੰ ਉਨ੍ਹਾਂ ਦੇ ਘਰੋਂ ਫੋਨ ਆਉਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਮੈਨੂੰ ਜਬਰ-ਜ਼ਨਾਹ ਦੇ ਕੇਸ ਵਿਚ ਫਸਾਉਣ ਦੀ ਧਮਕੀ ਦਿੱਤੀ ਗਈ।ਡੀਲਰ ਨੇ ਦੱਸਿਆ ਕਿ ਇਸ ਤੋਂ ਬਾਅਦ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਦਾ ਫੋਨ ਵੀ ਆਇਆ ਕਿ ਇੱਥੇ ਆ ਕੇ ਸਮਝੌਤਾ ਕਰ ਲਓ ਅਤੇ 10 ਲੱਖ ਰੁਪਏ ਦੀ ਵੀ ਮੰਗ ਕੀਤੀ ਗਈ, ਜਿਸ ਤੋਂ ਬਾਅਦ ਉਸਨੇ ਪੁਲਿਸ ਨੂੰ ਸ਼ਿਕਾਇਤ ਕੀਤੀ।

