ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 22 ਅਪ੍ਰੈਲ 2023 : ਪੰਜਾਬ ਸਰਕਾਰ ਚਾਰ ਸ਼ਹਿਰਾਂ ਵਿੱਚ ਫੂਡ ਸਟਰੀਟ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਚਾਰ ਸ਼ਹਿਰ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ, ਮੋਹਾਲੀ ਵਿੱਚੋਂ ਚੁਣੇ ਜਾਣਗੇ।
ਕੇਂਦਰੀ ਸਿਹਤ ਮੰਤਰਾਲੇ ਨੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸਹਿਯੋਗ ਨਾਲ ਦੇਸ਼ ਭਰ ਦੇ 100 ਜ਼ਿਲ੍ਹਿਆਂ ਵਿੱਚ 100 ਫੂਡ ਸਟ੍ਰੀਟਾਂ ਨੂੰ ਵਿਕਸਤ ਕਰਨ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਹੀ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਗਿਆ ਹੈ ਕਿ ਚਾਰ ਜ਼ਿਲ੍ਹਿਆਂ ਦੀ ਚੋਣ ਕਰਕੇ ਫੂਡ ਸਟਰੀਟ ਖੋਲ੍ਹਣ ਦੀ ਤਿਆਰੀ ਕੀਤੀ ਜਾਵੇ। ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ 4, ਹਿਮਾਚਲ ਵਿੱਚ 3 ਅਤੇ ਚੰਡੀਗੜ੍ਹ ਯੂਟੀ ਵਿੱਚ ਇੱਕ ਫੂਡ ਸਟਰੀਟ ਖੋਲ੍ਹਣ ਦੀ ਯੋਜਨਾ ਹੈ।ਇਸ ਪਹਿਲਕਦਮੀ ਨੂੰ ਰਾਸ਼ਟਰੀ ਸਿਹਤ ਮਿਸ਼ਨ (NHM) ਦੁਆਰਾ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਨਜ਼ਦੀਕੀ ਤਾਲਮੇਲ ਅਤੇ FSSAI ਦੇ ਤਕਨੀਕੀ ਸਹਿਯੋਗ ਨਾਲ ਲਾਗੂ ਕੀਤਾ ਜਾਵੇਗਾ। ਰਾਜਾਂ ਨੂੰ ਫੂਡ ਸਟਰੀਟ ਦੀ ਬਿਹਤਰ ਤਿਆਰੀ ਲਈ ਪ੍ਰਤੀ ਫੂਡ ਸਟਰੀਟ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਰਾਜਾਂ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਅਤੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸਕੱਤਰ ਮਨੋਜ ਜੋਸ਼ੀ ਨੇ ਕਿਹਾ ਕਿ ਨਾਗਰਿਕਾਂ ਦੀ ਚੰਗੀ ਸਿਹਤ ਲਈ ਸੁਰੱਖਿਅਤ ਅਤੇ ਸਵੱਛ ਭੋਜਨ ਤੱਕ ਆਸਾਨ ਪਹੁੰਚ ਮਹੱਤਵਪੂਰਨ ਹੈ।

