ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਗਾ : ਖਾਲਿਸਤਾਨੀ ਸਮਰੱਥਕ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਦੀ ਚੜ੍ਹਦੀ ਸਵੇਰ ਪੁਲਿਸ ਨੇ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬ ਪੁਲਿਸ ਵਲੋਂ ਉਸਨੂੰ 36 ਦਿਨਾਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ 18 ਮਾਰਚ ਤੋਂ ਭਗੌੜਾ ਚੱਲ ਰਿਹਾ ਸੀ।
ਇੱਥੇ ਦੱਸ ਦਈਏ ਕਿ ਮੋਗਾ ਦਾ ਰੋਡੇ ਪਿੰਡ ਤੋਂ ਹੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਉਹ ਇਸੇ ਪਿੰਡ ਵਿਚ ਰੁਕਿਆ ਹੋਇਆ ਹੈ, ਪੁਲਿਸ ਨੇ ਐਕਸ਼ਨ ਲੈਂਦਿਆ ਅੱਜ ਸਵੇਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਇਹ ਪੁਸ਼ਟੀ ਕੀਤੀ ਹੈ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਲੈਕੇ ਜਾ ਚੁੱਕੀ ਹੈ।
ਅਸਾਮ ਦੇ ਡਿਬਰੂਗੜ੍ਹ ਲਿਜਾਇਆ ਜਾਵੇਗਾ
ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਭਿਸੀਆਣਾ ਹਵਾਈ ਅੱਡੇ ਅੰਦਰ ਲਿਜਾਇਆ ਗਿਆ ਹੈ।ਇਥੋਂ ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਜਾ ਰਿਹਾ ਹੈ।
ਪੰਜਾਬ ਪੁਲਿਸ ਨੇ ਪੁਸ਼ਟੀ ਕੀਤੀ
ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਪੁਲਸ ਨੇ ਦੱਸਿਆ ਕਿ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਫੇਕ ਨਿਊਜ਼ ਸ਼ੇਅਰ ਨਾ ਕਰਨ ਲਈ ਵੀ ਕਿਹਾ ਗਿਆ ਹੈ।
ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਰੋਡੇਵਾਲਾ ਗੁਰਦੁਆਰੇ ਵਿੱਚ ਦੇਖਿਆ ਗਿਆ ਸੀ। ਇਸ ਮਗਰੋਂ ਮੁਕਤਸਰ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ। ਇਹ ਵੀਡੀਓ ਐਤਵਾਰ ਸਵੇਰੇ 4 ਵਜੇ ਦਾ ਦੱਸਿਆ ਜਾ ਰਿਹਾ ਹੈ।
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਹਿਰਾਸਤ ‘ਚ ਹੈ
ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹੀ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਸੀ। ਕਿਰਨਦੀਪ ਕੌਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲਿਆ ਗਿਆ। ਕਿਰਨਦੀਪ ਏਅਰ ਇੰਡੀਆ ਦੀ ਫਲਾਈਟ ਰਾਹੀਂ ਬਰਮਿੰਘਮ ਲਈ ਰਵਾਨਾ ਹੋਣ ਵਾਲੀ ਸੀ। ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ।

