ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਨਵਜੋਤ ਸਿੱਧੂ ਦੀ ਪਟੀਸ਼ਨ ‘ਤੇ ਜਾਰੀ ਕੀਤਾ ਗਿਆ ਹੈ। ਦਰਅਸਲ, ਸਿੱਧੂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ 6 ਮਈ ਨੂੰ ਸਿੱਧੂ ਦੀ ਸੁਰੱਖਿਆ ਬਾਰੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ‘ਚ ਦੱਸਿਆ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ‘ਤੇ ਖਤਰੇ ਦਾ ਅੰਦਾਜ਼ਾ ਲਗਾਉਂਦੇ ਹੋਏ ਉਨ੍ਹਾਂ ਨੂੰ Z+ ਸੁਰੱਖਿਆ ਦਿੱਤੀ ਸੀ। ਪਰ ਜਦੋਂ ਉਸ ਨੂੰ ਰੋਡ ਰੇਜ ਕੇਸ ਵਿਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਤਾਂ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਕਿਉਂਕਿ ਸਜ਼ਾ ਤੋਂ ਬਾਅਦ ਉਹ ਜੇਲ੍ਹ ਵਿਚ ਸੀ। ਫਿਰ ਉਸ ਨੂੰ ਭਰੋਸਾ ਦਿੱਤਾ ਗਿਆ ਕਿ ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਤੋਂ ਬਾਹਰ ਆਉਣ ‘ਤੇ ਉਸ ਦੀ ਪਹਿਲਾਂ ਵਾਲੀ ਸੁਰੱਖਿਆ ਬਹਾਲ ਕਰ ਦਿੱਤੀ ਜਾਵੇਗੀ।

