ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕਪੂਰਥਲਾ: ਜ਼ਿਲ੍ਹਾ ਕਪੂਰਥਲਾ ਦੇ ਥਾਣਾ ਭੁਲੱਥ ਦੀ ਪੁਲਿਸ ਨੇ SDM ਭੁਲੱਥ ਸੰਜੀਵ ਸ਼ਰਮਾ ਦੀ ਸ਼ਿਕਾਇਤ ਤੇ ਹਲਕਾ ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਵੱਖ ਵੱਖ ਧਾਰਾਵਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ। 29 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਅਤੇ ਮੁੱਖ ਸਕੱਤਰ ਪੰਜਾਬ ਨੂੰ ਕੀਤੀ ਗਈ ਸ਼ਿਕਾਇਤ ਵਿੱਚ ਐਸ ਡੀ ਐਮ ਭੁਲੱਥ ਨੇ ਦੱਸਿਆ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋ ਉਨਾ ਨੂੰ ਮਾਨਸਿਕ ਤੌਰ ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨਾ ਦੇ ਦਫਤਰੀ ਕੰਮ ਵਿੱਚ ਦਖਲ ਅੰਦਾਜੀ ਕਰ ਕੇ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਿਧਾਇਕ ਖਹਿਰਾ ਵੱਲੋਂ ਉਹਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ।
29 ਮਾਰਚ ਨੂੰ ਵਿਧਾਇਕ ਖਹਿਰਾ ਵੱਲੋ ਆਪਣੇ ਸਮਰਥਕਾ ਨਾਲ ਐਸ ਡੀ ਐਮ ਦਫਤਰ ਦਾ ਘਿਰਾਉ ਕੀਤਾ ਅਤੇ ਫੇਸਬੁੱਕ ਤੇ ਲਾਇਵ ਹੋ ਕੇ ਉਹਨਾਂ ਨੂੰ ਬੇਇੱਜਤ ਕਰਨ ਲਈ ਬੇਲੋੜੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਇਸ ਤੋ ਇਲਾਵਾ ਦਫਤਰ ਵਿੱਚ ਧੱਕੇਸ਼ਾਹੀ ਦਾ ਮਾਹੋਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਐਸ ਡੀ ਐਮ ਭੁਲੱਥ ਵੱਲੋਂ ਦਿੱਤੀ ਗਈ ਸ਼ਿਕਾਇਤ ਤੋਂ ਬਾਅਦ ਥਾਣਾ ਭੁਲੱਥ ਦੀ ਪੁਲਿਸ ਵੱਲੋ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਮੁਕੱਦਮਾ ਨੰਬਰ 25 ਧਾਰਾਂ 186, 189, 342, 500, 506 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

