ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ – ਅਮਰੀਕਾ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੇ ਨੌਜਵਾਨ ਤਰਲੋਚਨ ਸਿੰਘ (27) ਪੁੱਤਰ ਸਰਵਣ ਸਿੰੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਤਰਲੋਚਨ ਸਿੰਘ ਕੁਝ ਦਿਨ ਪਹਿਲਾਂ ਹੀ ਅਮਰੀਕਾ ਪੁੱਜਿਆ ਸੀ।

