ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ, 3 ਮਈ 2023 : ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਕੋਈ ਰਾਹਤ ਨਹੀਂ ਮਿਲੀ ਹੈ। ਜਸਟਿਸ ਬੀ.ਆਰ. ਗਵਈ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਜੇ ਕਰੋਲ ਦੀ ਤਿੰਨ ਮੈਂਬਰੀ ਬੈਂਚ ਨੇ ਗ੍ਰਹਿ ਮੰਤਰਾਲੇ ਨੂੰ ਕਿਹਾ ਹੈ ਕਿ ਉਹ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਆਪਣੇ ਹਿਸਾਬ ਨਾਲ ਫੈਸਲਾ ਲਵੇ।
ਜ਼ਿਕਰਯੋਗ ਹੈ ਕਿ ਰਾਜੋਆਣਾ ਨੂੰ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਹੋਈ ਹੈ। 2012 ਵਿਚ ਸ਼੍ਰੋਮਣੀ ਕਮੇਟੀ ਨੇ ਉਹਨਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਰਹਿਮ ਦੀ ਪਟੀਸ਼ਨ ਦਾਇਰ ਕੀਤੀ ਸੀ।

