ਮੰਗਲਵਾਰ ਸ਼ਾਮ ਤੱਕ 5 ਲੱਖ 57 ਹਜ਼ਾਰ 151 ਮੀਟਰਕ ਟਨਕਣਕ ਦੀ ਖਰੀਦ ਹੋਈ
ਮੰਡੀਆਂ ਵਿੱਚੋਂ 3 ਲੱਖ 96 ਹਜ਼ਾਰ 479 ਮੀਟਰਕ ਟਨ ਕਣਕ ਦੀ ਲਿਫਟਿੰਗ ਹੋਈ
ਸੰਜੀਵ ਜਿੰਦਲ ( Prime Post Punjab )
ਮਾਨਸਾ, 3 ਮਈ 2023 : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚੱਜੇ ਢੰਗ ਨਾਲ ਨਿਰਵਿਘਨ ਚੱਲ ਰਹੀ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਪਾਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 5 ਲੱਖ 62 ਹਜ਼ਾਰ 151 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਮੰਗਲਵਾਰ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਲੱਖ 57 ਹਜ਼ਾਰ 151 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 3 ਲੱਖ 96 ਹਜ਼ਾਰ 479 ਮੀਟਰਕ ਟਨ ਫਸਲ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਪਨਗ੍ਰੇਨ ਵੱਲੋਂ 176334 ਮੀਟਰਕ ਟਨ, ਮਾਰਕਫੈੱਡ ਵੱਲੋਂ 144098 ਮੀਟਰਕ ਟਨ, ਪਨਸਪ ਵੱਲੋਂ 146523 ਮੀਟਰਕ ਟਨ, ਵੇਅਰ ਹਾਊਸ ਵੱਲੋਂ 85116 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 5080 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

